ਬਟਾਲਾ, 16 ਅਕਤੂਬਰ (ਹਰਦੇਵ ਸਿੰਘ ਸੰਧੂ)-ਸਰਕਾਰੀ ਹਾਈ ਸਮਾਰਟ ਸਕੂਲ ਨਹਿਰੂ ਗੇਟ ਬਟਾਲਾ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਹਰਪ੍ਰੀਤ ਕੌਰ ਸੋਹਲ ਦੀ ਅਗਵਾਈ 'ਚ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਸਕੂਲ ਅੰਦਰ ਗਣਿਤ ਤੇ ਵਿਗਿਆਨ ਵਿਸ਼ਿਆਂ 'ਤੇ ਮੇਲਾ ਲਗਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਬੀ.ਆਰ.ਸੀ. ਬਟਾਲਾ-2 ਦੀਪਕ ਸੂਰੀ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਅਧਿਆਪਕਾਂ ਵਲੋਂ ਨਿੱਘਾ ਸਵਾਗਤ ਕੀਤਾ | ਮੁੱਖ ਮਹਿਮਾਨ ਵਲੋਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲ ਤੇ ਚਾਰਟਾਂ ਨੂੰ ਦੇਖਿਆ ਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਮੁੱਚਾ ਸਟਾਫ਼ ਤੇ ਐੱਸ.ਐੱਮ.ਸੀ. ਕਮੇਟੀ ਦੇ ਚੇਅਰਮੈਨ ਹਾਜ਼ਰ ਸਨ |