ਹਰਚੋਵਾਲ, 16 ਅਕਤੂਬਰ (ਢਿੱਲੋਂ, ਭਾਮ)-ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅੰਮਿ੍ਤਸਰ ਵਲੋਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸ੍ਰੀ ਸਹਿਜ ਪਾਠ ਸੰਪੂਰਨ ਕੀਤੇ ਗਏ ਹਨ | ਉਨ੍ਹਾਂ ਦੇ ਅੱਜ ਗੁਰਦੁਆਰਾ ਸਾਹਿਬ ਦੇ ਹਾਲ ਵਿਖੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਉਪਰੰਤ ਭਾਈ ਰਾਜਪਾਲ ਸਿੰਘ ਨੇ ਬੱਚਿਆਂ ਨੂੰ ਕਿਹਾ ਕਿ ਤੁਸੀਂ ਬਹੁਤ ਹੀ ਭਾਗਾਂ ਵਾਲੇ ਹੋ, ਜਿਨ੍ਹਾਂ ਨੇ ਸ੍ਰੀ ਸਹਿਜ ਪਾਠ ਸੰਪੂਰਨ ਕੀਤੇ ਹਨ | ਇਸ ਛੋਟੀ ਉਮਰ ਵਿਚ ਵੀ ਤੁਸੀਂ ਗੁਰਬਾਣੀ ਨੂੰ ਪੜਿਆ ਤੇ ਮੰਨਿਆ ਹੈ | ਉਨ੍ਹਾਂ ਬੱਚਿਆਂ ਨੂੰ ਸ੍ਰੀ ਸਹਿਜ ਪਾਠ ਲਗਾਤਾਰ ਕਰਦੇ ਰਹਿਣ ਲਈ ਪ੍ਰੇਰਿਤ ਵੀ ਕੀਤਾ | ਉਨ੍ਹਾਂ ਵਲੋਂ ਸਹਿਜ ਪਾਠ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਦਲਬੀਰ ਸਿੰਘ, ਭਾਈ ਜਤਿੰਦਰ ਸਿੰਘ ਸੋਹਲ, ਭਾਈ ਗੁਰਵਿੰਦਰ ਸਿੰਘ, ਭਾਈ ਮਲੂਕ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਦਿਲਬਾਗ ਸਿੰਘ, ਇੰਚਾਰਜ ਬੀਬੀ ਸੁਰਜੀਤ ਕੌਰ, ਅਮਰਜੀਤ ਕੌਰ, ਰਾਜਬੀਰ ਕੌਰ, ਮੁਸਕਾਨਪ੍ਰੀਤ ਕੌਰ ਆਦਿ ਹਾਜ਼ਰ ਸਨ |