ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੀ ਬੈਡਮਿੰਟਨ (ਲੜਕੇ) ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਅੰਤਰ-ਕਾਲਜ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਟੀਮ ਨੇ ਪਹਿਲੇ 2 ਨਾਕ-ਆਊਟ ਮੈਚ ਜਿੱਤ ਕੇ ਬੈਡਮਿੰਟਨ ਲੀਗ ਲਈ ਯੋਗਤਾ ਪ੍ਰਾਪਤ ਕੀਤੀ | ਪਹਿਲੇ ਨਾਕ-ਆਊਟ ਮੈਚ 'ਚ ਟੀਮ ਨੇ ਸਰਕਾਰੀ ਕਾਲਜ ਗੁਰਦਾਸਪੁਰ ਅੇ ਦੂਜਾ ਨਾਕ ਆਊਟ ਮੈਚ ਲਾਅ ਕਾਲਜ ਅੰਮਿ੍ਤਸਰ ਨੂੰ ਹਰਾ ਕੇ ਬੈਡਮਿੰਟਨ ਲੀਗ ਟੂਰਨਾਮੈਂਟ ਵਿਚ ਪ੍ਰਵੇਸ਼ ਕੀਤਾ | ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲੀਗ ਮੈਚ ਦੁਆਬਾ ਕਾਲਜ ਜਲੰਧਰ ਵਿਖੇ ਕਰਵਾਏ ਗਏ, ਜਿੱਥੇ ਕਈ ਸਖ਼ਤ ਮੁਕਾਬਲਿਆਂ ਤੋਂ ਬਾਅਦ ਗੁਰ ਨਾਨਕ ਕਾਲਜ ਬਟਾਲਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਇਸ ਉਪਲੱਬਧੀ 'ਤੇ ਟੀਮ ਦੇ ਖਿਡਾਰੀਆਂ ਤੇ ਕੋਚ ਪ੍ਰੋ. ਗੁਰਮੁਖ ਸਿੰਘ ਤੇ ਪ੍ਰੋ. ਮਨਪ੍ਰੀਤ ਸਿੰਘ ਨੂੰ ਵਧਾਈ ਦਿੱਤੀ |