20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜੰਗਲਾਤ ਕਾਮਿਆਂ ਵਲੋਂ ਅੱਜ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਅਜੀਤ ਡੈਸਕ 17-10-2025
ਗੁਰਦਾਸਪੁਰ, 16 ਅਕਤੂਬਰ (ਅਸ਼ੋਕ ਸ਼ਰਮਾ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਤੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਨਹਿਰੂ ਪਾਰਕ ਗੁਰਦਾਸਪੁਰ ਵਿਖੇ ਹੋਈ | ਜੰਗਲਾਤ ਆਗੂਆਂ ਨੇ ਸਰਬਸੰਮਤੀ ਨਾਲ 17 ਅਕਤੂਬਰ ਨੰੂ ਕਾਲੀ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ, ਕਿਉਂਕਿ ਸੀਨੀਅਰ ਅਨਪੜ੍ਹ ਕਾਮਿਆਂ ਨੰੂ ਪੰਜਾਬ ਸਰਕਾਰ ਨੇ 30 ਜੁਲਾਈ ਨੰੂ ਪੱਕਿਆਂ ਕੀਤਾ ਹੋਇਆ ਹੈ | ਪਰ ਅਜੇ ਤੱਕ ਉਨ੍ਹਾਂ ਦੀ ਤਨਖ਼ਾਹ ਜਾਰੀ ਨਹੀਂ ਕੀਤੀ | ਜਿਸ ਕਰਕੇ ਉਹ ਆਰਥਿਕ ਸੰਕਟ ਨਾਲ ਜੂਝ ਰਹੇ ਹਨ | ਉਨ੍ਹਾਂ ਦੱਸਿਆ ਕਿ 17 ਅਕਤੂਬਰ ਨੰੂ ਸਮੂਹ ਵਣ ਮੰਡਲ ਅਫਸਰਾਂ ਦੇ ਦਫ਼ਤਰਾਂ ਅੱਗੇ ਧਰਨਾ ਪ੍ਰਦਰਸ਼ਨ ਕਰਕੇ ਕਾਲੀ ਦੀਵਾਲੀ ਮਨਾਈ ਜਾਵੇਗੀ | ਜਦੋਂ ਕਿ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਰਾਹੀਂ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੰੂ ਮੰਗ ਪੱਤਰ ਸੌਂਪਣਗੇ ਤੇ 1 ਨਵੰਬਰ 2025 ਨੰੂ ਉਨ੍ਹਾਂ ਦੇ ਹਲਕੇ ਅੰਦਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਮੀਟਿੰਗ 'ਚ ਪ੍ਰਧਾਨ ਰਣਜੀਤ ਸਿੰਘ ਭਾਗੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਤਨਖ਼ਾਹ ਤੇ ਹੋਰ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸਮੂਹ ਜੰਗਲਾਤ ਕਾਮੇ ਸੰਘਰਸ਼ ਹੋਰ ਤੇਜ ਕਰਨਗੇ | ਜਿਸ ਦੀ ਜ਼ਿੰਮੇਵਾਰੀ ਮਹਿਕਮੇ ਦੇ ਮੰਤਰੀ ਦੀ ਹੋਵੇਗੀ |

ਪਿਛਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 36.16 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ <br/> ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈ:) ਵਲੋਂ ਜਾਰੀ ਅਸਪੱਸ਼ਟ ਪੱਤਰ ਕਾਰਨ ਜ਼ਿਲ੍ਹਾ ਭਰ ਤੋਂ ਆਡਿਟ ਕਰਵਾਉਣ ਆਏ ਸਕੂਲ ਮੁਖੀ ਹੋਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।