20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 36.16 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ <br/>

ਹੜ੍ਹ ਪ੍ਰਭਾਵਿਤ ਪਿੰਡ ਖੁੱਥੀ ਵਿਖੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡਦੇ ਹੋਏ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੇ ਨਾਲ ਹਨ ਮਾਲ ਅਧਿਕਾਰੀ | ਤਸਵੀਰ: ਚੱਕਰਾਜਾ <br/> 17-10-2025
ਗੁਰਦਾਸਪੁਰ, 16 ਅਕਤੂਬਰ (ਚੱਕਰਾਜਾ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਦੀਨਾਨਗਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬੁਗਨਾ, ਖੁੱਥੀ, ਸਲਾਚ ਤੇ ਖਾਗਰ ਵਿਖੇ ਹੜ੍ਹਾਂ ਦੀ ਮਾਰ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ 36,16,907 ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਗਈ | ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਦੀਨਾਨਗਰ ਬਲਵਿੰਦਰ ਸਿੰਘ ਤੇ ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਵੀ ਮੌਜੂਦ ਸਨ | ਦੀਨਾਨਗਰ ਦੇ ਪਿੰਡ ਬੁਗਨਾ, ਖੁੱਥੀ, ਸਲਾਚ ਤੇ ਖਾਗਰ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਦੀਨਾਨਗਰ ਹਲਕੇ ਦੇ ਹੋਰਨਾਂ ਪਿੰਡਾਂ ਦੇ ਇਲਾਵਾ ਇਨ੍ਹਾਂ ਚਾਰ ਪਿੰਡਾਂ ਦੇ ਅੰਦਰ 382 ਲੋਕਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਸੀ, ਜਿਸ ਵਿਚ ਬੁਗਨਾ ਦੇ 102, ਖੁੱਥੀ ਦੇ 91, ਸਲਾਚ ਦੇ 91 ਅਤੇ ਖਾਗਰ ਦੇ 98 ਕਿਸਾਨ ਸ਼ਾਮਿਲ ਹਨ, ਜਿਨ੍ਹਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਅਨੁਸਾਰ ਤੈਅ ਕੀਤੀ ਗਈ ਮੁਆਵਜ਼ਾ ਰਾਸ਼ੀ ਦਿੱਤੀ ਜਾ ਰਹੀ ਹੈ | ਇਨ੍ਹਾਂ ਪਿੰਡਾਂ ਅੰਦਰ ਮੁਆਵਜ਼ਾ ਰਾਸ਼ੀ ਵੰਡਣ ਦੀ ਸ਼ੁਰੂਆਤ ਵਜੋਂ 120 ਲੋਕਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਗਏ ਹਨ ਤੇ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ | ਜਦੋਂ ਕਿ ਇਨ੍ਹਾਂ ਪਿੰਡਾਂ ਦੇ ਬਾਕੀ ਰਹਿੰਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਡਾਟਾ ਇਕੱਠਾ ਕਰਨ ਦਾ ਕੰਮ ਜਿਵੇਂ-ਜਿਵੇਂ ਮੁਕੰਮਲ ਹੁੰਦਾ ਜਾਵੇਗਾ, ਉਸੇ ਤਰ੍ਹਾਂ ਹੀ ਨਾਲ ਦੀ ਨਾਲ ਉਨ੍ਹਾਂ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਪਾ ਦਿੱਤੀ ਜਾਵੇਗੀ | ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਹਿਤੈਸ਼ੀ ਸਰਕਾਰ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦਾ ਦਰਦ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਸੇ ਅਨੁਸਾਰ ਹੀ ਲੋਕ ਹਿਤ ਵਿਚ ਕੰਮ ਕਰ ਰਹੇ ਹਨ | ਇਸ ਮੌਕੇ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਬੁਗਨਾ, ਹਰਜਿੰਦਰ ਸਿੰਘ ਸਰਪੰਚ ਸਲਾਚ, ਕਮਲਦੀਪ ਸਿੰਘ ਸਰਪੰਚ ਆਦੀਆਂ, ਸਤਨਾਮ ਸਿੰਘ ਖੁੱਥੀ ਅਤੇ ਮਨਿੰਦਰ ਸਿੰਘ ਮੰਨੂ ਗਾਹਲੜੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਇਕ ਵਿਅਕਤੀ ਨਾਮਜ਼ਦ ਤੇ ਤਿੰਨ ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ <br/> ਅਗਲੀ ਖ਼ਬਰ ਜੰਗਲਾਤ ਕਾਮਿਆਂ ਵਲੋਂ ਅੱਜ ਕਾਲੀ ਦੀਵਾਲੀ ਮਨਾਉਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।