ਡੇਰਾ ਬਾਬਾ ਨਾਨਕ, 16 ਅਕਤੂਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਹੜ੍ਹ ਪੀੜਤ ਖੇਤਰਾਂ ਅੰਦਰ ਚੱਲ ਰਹੀਆਂ ਸੇਵਾਵਾਂ ਤਹਿਤ ਵੱਖ-ਵੱਖ ਪਿੰਡਾਂ ਦੇ ਪੀੜਤ 200 ਪਰਿਵਾਰਾਂ ਨੂੰ ਕੰਬਲ ਤੇ ਗੱਦਿਆਂ ਦੀ ਵੰਡ ਕੀਤੀ ਗਈ | ਇਸ ਮੌਕੇ ਮਿਸ਼ਨ ਦੇ ਚੇਅਰਮੈਨ ਤੇ ਗੁਰੂ ਨਾਨਕ ਦੇਵ ਜੀ ਦੀ ਅੰਸ-ਬੰਸ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਗਾਹਲੜ੍ਹੀ, ਹਕੀਮਪੁਰ, ਠਾਕਰਪੁਰ, ਰਾਮਪੁਰ, ਨਸ਼ਹਿਰਾ, ਤਲਵੰਡੀ, ਖੁਸ਼ੀਪੁਰ ਆਦਿ ਦੇ 200 ਪੀੜਤ ਪਰਿਵਾਰਾਂ ਨੂੰ ਕੰਬਲ ਅਤੇ ਗੱਦਿਆਂ ਦੀ ਵੰਡ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮਿਸ਼ਨ ਵਲੋਂ ਜਲਦੀ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਜਾ ਕੇ ਮੈਡੀਕਲ ਕੈਂਪ ਲਗਾਏ ਜਾਣ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਮੌਕੇ ਬਲਕਾਰ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਮਨਦੀਪ ਸਿੰਘ ਬੇਦੀ, ਮੁਖਤਿਆਰ ਸਿੰਘ, ਜਸਪ੍ਰੀਤ ਸਿੰਘ, ਨਿਸ਼ਾਨ ਸਿੰਘ ਸਰਪੰਚ, ਗੁਰਭੇਜ ਸਿੰਘ, ਗੁਰਦੇਵ ਸਿੰਘ, ਜੋਗਾ ਸਿੰਘ, ਡਾ. ਸਰਦੂਲ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |