20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਿਸਾਨਾਂ ਦੀਆਂ 10 ਬਿਜਲੀ ਤੇ ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ

ਅਜੀਤ ਡੈਸਕ 17-10-2025
ਗੁਰਦਾਸਪੁਰ, 16 ਅਕਤੂਬਰ (ਚੱਕਰਾਜਾ)-ਪੁਲਿਸ ਚੌਕੀ ਬਰਿਆਰ ਤੋਂ ਅੱਧਾ ਕਿੱਲੋਮੀਟਰ ਦੂਰੀ 'ਤੇ ਪਿੰਡ ਬਰਿਆਰ ਦੇ ਕਿਸਾਨਾਂ ਦੀ ਜ਼ਮੀਨ ਤੋਂ 10 ਬਿਜਲੀ ਤੇ ਸੋਲਰ ਮੋਟਰਾਂ ਦੀਆਂ ਤਾਰਾਂ ਚੋਰ ਗਿਰੋਹ ਵਲੋਂ ਚੋਰੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਕਿਸਾਨ ਬਾਬਾ ਸੁੱਖਾ ਸਿੰਘ, ਸੁਖਵਿੰਦਰ ਸਿੰਘ ਬਿੰਦਰ, ਪਲਵਿੰਦਰ ਸਿੰਘ ਸਾਬਕਾ ਸਰਪੰਚ, ਸੁੱਚਾ ਸਿੰਘ ਆੜ੍ਹਤੀ ਤੇ ਹੋਰਨਾਂ ਨੇ ਦੱਸਿਆ ਕਿ ਪਿੰਡ ਬਰਿਆਰ ਵਿਚ ਪੈਂਦੀ ਉਨ੍ਹਾਂ ਦੀ ਜ਼ਮੀਨ 'ਚੋਂ ਮੋਟਰਾਂ ਦੇ ਕਮਰਿਆਂ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਬਿਜਲੀ ਤੇ ਸੋਲਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਨਾਲ-ਨਾਲ ਹੋਰ ਸਮਾਨ ਵੀ ਚੋਰ ਕੀਤਾ ਗਿਆ | ਉਨ੍ਹਾਂ ਪੁਲਿਸ ਚੌਕੀ ਬਰਿਆਰ ਵਿਖੇ ਰਿਪੋਰਟ ਦਰਜ ਕਰਵਾ ਦਿੱਤੀ ਹੈ ਤੇ ਡੀ.ਐਸ.ਪੀ. ਦੀਨਾਨਗਰ ਪਾਸੋਂ ਮੰਗ ਕੀਤੀ ਹੈ ਕਿ ਚੋਰਾਂ 'ਤੇ ਜਲਦ ਕਾਨੰੂਨੀ ਕਾਰਵਾਈ ਕਰਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਵਾਈ ਜਾਵੇ ਤਾਂ ਜੋ ਅੱਗੇ ਤੋਂ ਅਜਿਹੀਆਂ ਵਾਰਦਾਤਾਂ ਨੰੂ ਰੋਕਿਆ ਜਾ ਸਕੇ |

ਪਿਛਲੀ ਖ਼ਬਰ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਪਿੰਡ ਹਰੂਵਾਲ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਰਾਸ਼ੀ ਵੰਡੀ ਅਗਲੀ ਖ਼ਬਰ 200 ਹੜ੍ਹ ਪੀੜਤ ਪਰਿਵਾਰਾਂ ਨੂੰ ਕੰਬਲ ਤੇ ਗੱਦਿਆਂ ਦੀ ਵੰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।