19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਪਿੰਡ ਹਰੂਵਾਲ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਰਾਸ਼ੀ ਵੰਡੀ

ਅਜੀਤ ਡੈਸਕ 17-10-2025
ਡੇਰਾ ਬਾਬਾ ਨਾਨਕ, 16 ਅਕਤੂਬਰ (ਹੀਰਾ ਸਿੰਘ ਮਾਂਗਟ)-ਅੱਜ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਵਲੋਂ ਭੇਜੇ ਜਥੇਦਾਰ ਬਾਬਾ ਸਾਹਿਬ ਸਿੰਘ ਤੇ ਬਾਬਾ ਬਿਸ਼ਨ ਸਿੰਘ ਪੱਪੂ, ਬਾਬਾ ਨਿਰਮਲ ਸਿੰਘ ਤੇ ਬਾਬਾ ਸਿਮਰਜੀਤ ਸਿੰਘ ਵਲੋਂ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰੂਵਾਲ ਵਿਖੇ ਹੜ੍ਹਾਂ ਨਾਲ ਨੁਕਸਾਨੀਆਂ ਫਸਲਾਂ ਨੂੰ ਵੇਖਦਿਆਂ ਪਿੰਡ ਹਰੂਵਾਲ ਦੇ 370 ਏਕੜ ਕਣਕ ਦੀ ਬਿਜਾਈ ਲਈ ਪ੍ਰਤੀ ਏਕੜ 3000 ਰੁਪਏ ਦੇ ਹਿਸਾਬ ਨਾਲ 11 ਲੱਖ 10 ਹਜ਼ਾਰ ਰੁਪਏ ਕਿਸਾਨਾਂ ਨੂੰ ਵੰਡੇ ਗਏ | ਇਸ ਮੌਕੇ ਬਾਬਾ ਸਾਹਿਬ ਸਿੰਘ ਤੇ ਬਾਬਾ ਬਿਸ਼ਨ ਸਿੰਘ ਪੱਪੂ ਨੇ ਦੱਸਿਆ ਕਿ ਇਸ ਸਰਹੱਦੀ ਇਲਾਕੇ ਦੇ ਕਿਸਾਨਾਂ ਨੂੰ ਹੜ੍ਹਾਂ ਦੀ ਵੱਡੀ ਮਾਰ ਪਈ ਹੈ, ਜਿਸ ਨਾਲ ਉਨ੍ਹਾਂ ਦੀਆਂ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ | ਉਨ੍ਹਾਂ ਦੱਸਿਆ ਕਿ ਇਹ ਲੋਕ ਗੁਰੂ ਘਰ 'ਤੇ ਅਥਾਹ ਪਿਆਰ ਤੇ ਵਿਸ਼ਵਾਸ ਰੱਖਦੇ ਹਨ, ਜਿਸ ਲਈ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਜਿੱਥੇ ਪਹਿਲਾਂ ਵੀ ਵੱਖ-ਵੱਖ ਪਿੰਡਾਂ 'ਚ ਬੀਜ ਅਤੇ ਹੋਰ ਰਾਹਤ ਸਮੱਗਰੀ ਦੀ ਸੇਵਾ ਭੇਜੀ ਜਾ ਰਹੀ ਹੈ, ਉਥੇ ਹੀ ਅੱਜ ਪਿੰਡ ਹਰੂਵਾਲ ਦੇ ਕਿਸਾਨਾਂ ਨੂੰ ਵੀ ਕਣਕ ਦੀ ਬਿਜਾਈ ਲਈ 3000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸੇਵਾ ਦਿੱਤੀ ਗਈ ਹੈ ਤਾਂ ਜੋ ਇਹ ਕਿਸਾਨ ਆਪਣੀ ਕਣਕ ਦੀ ਬਿਜਾਈ ਸਮੇਂ ਸਿਰ ਕਰ ਕੇ ਮੁੜ ਪੈਰਾਂ 'ਤੇ ਖੜੇ ਹੋ ਸਕਣ | ਇਸ ਮੌਕੇ ਸਮੂਹ ਪਿੰਡ ਵਾਸੀਆਂ ਤੇ ਗੁਰਦੁਆਰਾ ਸਿੰਘ ਸਭਾ ਪਿੰਡ ਹਰੂਵਾਲ ਦੀ ਕਮੇਟੀ ਵਲੋਂ ਬਾਬਾ ਸੇਵਾ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਜਗੀਰ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਜੋਗਿੰਦਰ ਸਿੰਘ, ਬਾਬਾ ਰਤਨ ਸਿੰਘ, ਜਥੇਦਾਰ ਚੰਦਾ ਸਿੰਘ, ਡਾਕਟਰ ਅਮਰੀਕ ਸਿੰਘ, ਸੂਬੇਦਾਰ ਬਲਜੀਤ ਸਿੰਘ, ਪਲਵਿੰਦਰ ਸਿੰਘ ਕਾਕਾ, ਰਣਧੀਰ ਸਿੰਘ ਜੌਹਲ, ਤੇ ਗੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਹਰੂਵਾਲ ਦੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਕਿਸ਼ਨਕੋਟ ਵਲੋਂ ਲਿੰਕ ਸੜਕਾਂ ਦੀ ਮੁਰੰਮਤ ਦੇ ਕੰਮ ਸ਼ੁਰੂ ਕਰਵਾਏ <br/> ਅਗਲੀ ਖ਼ਬਰ ਕਿਸਾਨਾਂ ਦੀਆਂ 10 ਬਿਜਲੀ ਤੇ ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।