19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮਾਰਕਿਟ ਕਮੇਟੀ ਕਲਾਨੌਰ ਕਿਸਾਨਾਂ ਦੀ ਹਰ ਮੁਸ਼ਕਿਲ ਦੇ ਹੱਲ ਲਈ ਸੰਜੀਦਾ-ਚੇਅ. ਬਾਠ ਝੰਗੀ <br/>

ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਮੌਕੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ | ਤਸਵੀਰ : ਪੁਰੇਵਾਲ <br/> 17-10-2025
ਕਲਾਨੌਰ, 16 ਅਕਤੂਬਰ (ਪੁਰੇਵਾਲ)-ਮਾਰਕਿਟ ਕਮੇਟੀ ਕਲਾਨੌਰ ਅਧੀਨ ਪੈਂਦੀਆਂ ਵੱਖ-ਵੱਖ ਦਾਣਾ ਮੰਡੀਆਂ 'ਚ ਪੰਜਾਬ ਸਰਕਾਰ/ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਤਹਿਤ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਰਹੇ ਹਨ ਤੇ ਹੁਣ ਤੱਕ 10496 ਮੀਟਰਿਕ ਟਨ ਦੇ ਕਰੀਬ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ | ਦਾਣਾ ਮੰਡੀ ਕਲਾਨੌਰ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਜਿਨਸ ਦਾ ਦਾਣਾ-ਦਾਣਾ ਖ਼ਰੀਦ ਕਰਨ ਲਈ ਸੰਜੀਦਾ ਹੈ ਤੇ ਕਿਸੇ ਵੀ ਕਿਸਾਨ ਨੂੰ ਮੰਡੀਆਂ 'ਚ ਆਪਣੀ ਜਿਨਸ ਵੇਚਣ ਲਈ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਮਾਰਕਿਟ ਕਮੇਟੀ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ | ਚੇਅ. ਬਾਠ ਝੰਗੀ ਨੇ ਕਿਹਾ ਕਿ ਮੰਡੀਆਂ 'ਚ ਪੰਜਾਬ ਸਰਕਾਰ/ਪੰਜਾਬ ਮੰਡੀ ਬੋਰਡ ਦੇ ਨਿਰਧਾਰਿਤ ਮਾਪਦੰਡਾਂ ਤਹਿਤ ਪੈਡੀ ਦੀ ਖ਼ਰੀਦ ਹੋ ਰਹੀ ਹੈ ਅਤੇ ਜੇਕਰ ਕਿਸੇ ਮੰਡੀ 'ਚ ਕੋਈ 'ਕੱਟ' ਆਦਿ ਸਬੰਧੀ ਮਾਮਲਾ ਆਵੇ ਤਾਂ ਉਸ ਮਾਮਲੇ 'ਚ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਚੇਅ. ਬਾਠ ਝੰਗੀ ਨੇ ਕਿਹਾ ਕਿ ਮਾਰਕਿਟ ਕਮੇਟੀ ਕਲਾਨੌਰ ਅਧੀਨ ਪੈਂਦੀਆਂ ਦਾਣਾ ਮੰਡੀਆਂ ਕਲਾਨੌਰ, ਰੁਡਿਆਣਾ, ਦੋਸਤਪੁਰ, ਹਰਦੋਛੰਨੀ, ਭਿਖਾਰੀਵਾਲ, ਬੁੱਚੇਨੰਗਲ, ਕਾਲਾ ਗੁਰਾਇਆ ਤੇ ਵਡਾਲਾ ਬਾਂਗਰ 'ਚ ਖ਼ਰੀਦ ਏਜੰਸੀਆਂ ਪਨਗਰੇਨ, ਪਨਸਪ, ਵੇਅਰਹਾਊਸ, ਮਾਰਕਫੈੱਡ ਸਮੇਤ ਪ੍ਰਾਈਵੇਟ ਤੌਰ 'ਤੇ ਹੁਣ ਤੱਕ 10496 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ |

ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸਾਈਬਰ ਕ੍ਰਾਈਮ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਵਿਧਾਇਕ ਕਿਸ਼ਨਕੋਟ ਵਲੋਂ ਲਿੰਕ ਸੜਕਾਂ ਦੀ ਮੁਰੰਮਤ ਦੇ ਕੰਮ ਸ਼ੁਰੂ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।