19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸਾਈਬਰ ਕ੍ਰਾਈਮ ਜਾਗਰੂਕਤਾ ਕੈਂਪ <br/>

ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਪੁਲਿਸ ਅਧਿਕਾਰੀ, ਸਕੂਲ ਸਟਾਫ਼ ਅਤੇ ਵਿਦਿਆਰਥੀ | ਤਸਵੀਰ: ਘੁੰਮਣ <br/> 17-10-2025
ਜੌੜਾ ਛੱਤਰਾਂ, 16 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਐਸ.ਐਸ.ਪੀ. ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ ਹੇਠ ਸਾਈਬਰ ਕ੍ਰਾਈਮ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ | ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਵਿਚ ਵੱਧ ਰਹੇ ਸਾਈਬਰ ਅਪਰਾਧਾਂ ਬਾਰੇ ਜਾਣਕਾਰੀ ਦੇਣਾ ਤੇ ਉਨ੍ਹਾਂ ਨੂੰ ਸੁਰੱਖਿਅਤ ਰਹਿਣ ਲਈ ਜਾਗਰੂਕ ਕਰਨਾ ਸੀ | ਇਸ ਮੌਕੇ ਸਾਈਬਰ ਕ੍ਰਾਈਮ ਦੀ ਟੀਮ ਦੀ ਅਗਵਾਈ ਐਸ.ਐਚ.ਓ. ਅਮਨਦੀਪ ਕੌਰ ਵਲੋਂ ਕੀਤੀ ਗਈ | ਉਨ੍ਹਾਂ ਦੇ ਨਾਲ ਏ.ਐਸ.ਆਈ. ਹੀਰਾ ਸਿੰਘ, ਸਾਈਬਰ ਆਈ.ਪੀ. ਵਿੰਗ ਤੋਂ ਜਤਿੰਦਰ ਸਿੰਘ ਅਤੇ ਟਰੈਫ਼ਿਕ ਸੈਲ ਤੋਂ ਏ.ਐਸ.ਆਈ. ਅਮਨਦੀਪ ਸਿੰਘ ਵੀ ਹਾਜ਼ਰ ਸਨ | ਸਕੂਲ ਦੇ ਡਾਇਰੈਕਟਰ ਕੁਲਜੀਤ ਸਿੰਘ ਅਤੇ ਪਿ੍ੰਸੀਪਲ ਮੈਡਮ ਹਰਜੀਤ ਕੌਰ ਨੇ ਆਈ ਹੋਈ ਸਾਈਬਰ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਪਿ੍ੰਸੀਪਲ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ | ਇਸ ਮੌਕੇ ਸਕੂਲ ਦੀ ਵਾਈਸ ਪਿ੍ੰਸੀਪਲ ਮੈਡਮ ਰਾਜਬੀਰ ਕੌਰ, ਮੈਡਮ ਜਗਜੀਤ ਕੌਰ, ਮੈਡਮ ਨਾਨਕੀ ਸਮੇਤ ਸਾਰਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਮੁਰਾਦਾਬਾਦ ਤੋਂ ਆਈ ਸੰਸਥਾ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਖਾਦ, ਬੀਜ ਅਤੇ ਡੀਜ਼ਲ ਦੀ ਵੰਡ <br/> ਅਗਲੀ ਖ਼ਬਰ ਮਾਰਕਿਟ ਕਮੇਟੀ ਕਲਾਨੌਰ ਕਿਸਾਨਾਂ ਦੀ ਹਰ ਮੁਸ਼ਕਿਲ ਦੇ ਹੱਲ ਲਈ ਸੰਜੀਦਾ-ਚੇਅ. ਬਾਠ ਝੰਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।