ਪਠਾਨਕੋਟ, 17 ਅਕਤੂਬਰ (ਸੰਧੂ)-ਅੱਜ ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਮਨਾਉਣ ਲਈ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਪਿ੍ੰਸੀਪਲ ਰੇਣੂਕਾ ਕਟੋਚ ਨੇ ਕੀਤੀ | ਇਸ ਮੌਕੇ ਦੀਵੇ ਬਣਾਉਣ, ਥਾਲੀ ਸਜਾਉਣ ਤੇ ਰੰਗੋਲੀ ਬਣਾਉਣ ਵਰਗੇ ਮੁਕਾਬਲੇ ਕਰਵਾਏ ਗਏ | ਐਸ.ਐਮ.ਡੀ.ਆਰ.ਐਸ.ਡੀ. ਕਾਲਜ ਸੁਸਾਇਟੀ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਤੇ ਉਨ੍ਹਾਂ ਦੀ ਪਤਨੀ ਕਮਲ ਚੌਧਰੀ ਨੇ ਸ਼ਮਾਂ ਰੌਸ਼ਨ ਕਰਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਐਸ.ਐਮ.ਡੀ.ਆਰ.ਐਸ.ਡੀ. ਕਾਲਜ ਆਫ਼ ਐਜੂਕੇਸ਼ਨ ਦੀ ਪਿ੍ੰਸੀਪਲ ਮੀਨਾਕਸ਼ੀ ਵਿੱਜ ਅਤੇ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਈ.ਟੀ.ਟੀ. ਇੰਚਾਰਜ ਆਰਤੀ ਚੌਧਰੀ ਵੀ ਇਸ ਮੌਕੇ ਮੌਜੂਦ ਸਨ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਅੰਤ 'ਚ ਆਜੀਵਨ ਚੇਅਰਮੈਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਮਠਿਆਈਆਂ ਵੰਡੀਆਂ ਤੇ ਵਾਤਾਵਰਨ ਅਨੁਕੂਲ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ, ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਤਿਉਹਾਰ ਭਾਰਤ ਦੀ ਅਮੀਰ ਸੱਭਿਆਚਾਰ ਨੂੰ ਦਰਸਾਉਂਦਾ ਹੈ |