02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਉਠਾਏ ਸਵਾਲ

ਅਜੀਤ ਡੈਸਕ 18-10-2025
ਤਾਰਾਗੜ੍ਹ, 17 ਅਕਤੂਬਰ (ਸੋਹਨ ਲਾਲ)-ਹਲਕਾ ਭੋਆ ਦੇ ਅਧੀਨ ਪੈਂਦੇ ਅੱਡਾ ਬਨੀਲੋਧੀ ਵਿਖੇ ਸਥਿਤ ਕਾਂਗਰਸ ਦਫ਼ਤਰ ਵਿਚ ਸੀਨੀਅਰ ਕਾਂਗਰਸੀ ਆਗੂ ਮਾਸਟਰ ਰਣਵਿਜੈ ਸਿੰਘ ਦੀ ਅਗਵਾਈ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਇਸ ਮੌਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਦੀ ਕੋਈ ਇੱਛਾ ਨਹੀਂ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਕਮੇਟੀ ਦੀਆਂ ਚੋਣਾਂ ਕਰਵਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸਿਰਫ਼ ਜੁਮਲੇਬਾਜ਼ੀ ਤੇ ਝੂਠ ਦੀ ਰਾਜਨੀਤੀ ਕੀਤੀ ਹੈ | ਵਿਕਾਸ ਦੇ ਨਾਮ 'ਤੇ ਲੋਕਾਂ ਅਤੇ ਪੰਜਾਬ ਨੂੰ ਗੁੰਮਰਾਹ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਰਾਕੇਸ਼ ਬੌਬੀ ਨੇ ਕਿਹਾ ਕਿ ਕਾਂਗਰਸ ਹੀ ਇਕ ਐਸੀ ਪਾਰਟੀ ਹੈ, ਜੋ ਸਭ ਦਾ ਸਾਥ, ਸਭ ਦਾ ਵਿਕਾਸ ਦੇ ਨਾਅਰੇ 'ਤੇ ਚੱਲਦੀ ਹੈ | ਜਦੋਂ-ਜਦੋਂ ਰਾਜ ਜਾਂ ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣੀ ਹੈ, ਕਈ ਲੋਕ-ਹਿਤ ਯੋਜਨਾਵਾਂ ਸ਼ੁਰੂ ਹੋਈਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਜਨਤਾ ਤੱਕ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਕਮੇਟੀ ਦੀਆਂ ਚੋਣਾਂ 'ਚ ਹਰ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਏ ਅਤੇ ਪੰਜਾਬ ਸਰਕਾਰ ਦੀ ਲੋਕ-ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰੇ |

ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਰਾਂਦ ਮੌਕੇ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਪਠਾਨਕੋਟ ਜੰਮੂ ਹਾਵੀਏ ਮਾਧੋਪੁਰ ਵਿਖੇ ਦੁੱਧ ਨਾਲ ਭਰਿਆ ਟੈਂਕਰ ਪਲਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।