01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਬੱਚਿਆਂ ਦੇ ਗੁਰਮਤਿ ਮੁਕਾਬਲੇ ਅੱਜ-ਜੱਸਲ <br/>

ਅਜੀਤ ਡੈਸਕ 18-10-2025
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਤੇ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਦੇ ਵਡਮੁੱਲੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੌਮ ਦੀ ਪਨੀਰੀ ਨੂੰ ਗੁਰਮਤਿ ਨਾਲ ਜੋੜਨ ਲਈ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਸ਼ਹਿਰ ਬਟਾਲਾ ਸਥਿਤ ਗੁਰੂ ਨਾਨਕ ਕਾਲਜ ਵਿਖੇ ਅੱਜ ਬੱਚਿਆਂ ਦੇ ਗੁਰਮਤਿ ਮੁਕਾਬਲੇ ਹੋ ਰਹੇ ਹਨ | ਉਪਰੋਕਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਗੁਰਨਾਮ ਸਿੰਘ ਜੱਸਲ ਨੇ ਦੱਸਿਆ ਕਿ ਅੱਜ ਹੋ ਰਹੇ ਗੁਰਮਤਿ ਮੁਕਾਬਲਿਆਂ ਮੌਕੇ ਪੰਥ ਦੀਆਂ ਸਿਰਮੌਰ ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਪਹੁੰਚ ਕੇ ਬੱਚਿਆਂ ਨੂੰ ਸਨਮਾਨਿਤ ਕਰਕੇ ਅਸ਼ੀਰਵਾਦ ਦੇਣਗੀਆਂ | ਇਸ ਮੌਕੇ ਮਲਕੀਅਤ ਸਿੰਘ ਬਸਰਾਵਾਂ ਮੈਨੇਜਰ, ਗੁਰਵਿੰਦਰ ਸਿੰਘ ਸੈਦਪੁਰ, ਮਨਜੀਤ ਸਿੰਘ ਜਫਰਵਾਲ ਮੈਨੇਜਰ, ਕੁਲਵਿੰਦਰ ਸਿੰਘ ਲਾਡੀ ਜੱਸਲ, ਕਵਲਪ੍ਰੀਤ ਸਿੰਘ ਦੌਲਤਪੁਰ ਗੁਰਦੁਆਰਾ ਇੰਸਪੈਕਟਰ, ਹਰਵਿੰਦਰ ਸਿੰਘ ਜਫਰਵਾਲ, ਜਤਿੰਦਰਪਾਲ ਸਿੰਘ ਵਿੱਕੀ, ਪ੍ਰੋ. ਗੁਰਵਿੰਦਰ ਸਿੰਘ, ਭਾਈ ਪੰਥਜੀਤ ਸਿੰਘ ਪ੍ਰਚਾਰਕ, ਭਾਈ ਗੁਰਪਿੰਦਰ ਸਿੰਘ ਪ੍ਰਚਾਰਕ, ਭਾਈ ਮੋਹਨ ਸਿੰਘ ਬੁੱਢਾ ਕੋਟ ਕਵੀਸ਼ਰ, ਗੁਲਬਾਗ ਸਿੰਘ ਬਾਸਰਪੁਰ, ਲਵਪ੍ਰੀਤ ਸਿੰਘ ਅੰਮੋਨੰਗਲ, ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ, ਭਾਈ ਗੁਰਦੇਵ ਸਿੰਘ ਲੱਧਾ ਮੁੰਡਾ ਕਵੀਸ਼ਰ, ਸੰਤੋਖ ਸਿੰਘ ਭੰਬੋਈ, ਸੁਖਵਿੰਦਰ ਸਿੰਘ, ਜੈਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨਾਂ ਨੇ ਮੰਗਾਂ ਸੰਬੰਧੀ ਸੌਂਪਿਆ ਮੰਗ-ਪੱਤਰ <br/> ਅਗਲੀ ਖ਼ਬਰ ਪਾਵਰਕਾਮ ਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਵੇਚਣ ਵਿਰੁੱਧ ਸੂਬਾ ਭਰ 'ਚ ਰੋਸ ਰੈਲੀਆਂ : ਬੱਲਪੁਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।