01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਟਾਲਾ 'ਚ ਫਿਰ ਚੱਲੀ ਗੋਲੀ-ਪੁਲਿਸ ਜਾਂਚ 'ਚ ਲੱਗੀ <br/>

ਅਜੀਤ ਡੈਸਕ 18-10-2025
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਬਟਾਲਾ ਵਿਚ ਇਕ ਵਾਰ ਫਿਰ ਗੋਲੀ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ | ਸਥਾਨਕ ਮੱਲ੍ਹੀ ਮਾਰਕਿਟ 'ਚ ਮੈਜਿਕ ਟੱਚ ਸੈਲੂਨ ਨਾਂਅ ਦੀ ਦੁਕਾਨ 'ਤੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ | ਮੌਕੇ 'ਤੇ ਪਹੁੰਚੇ ਸਿਵਲ ਲਾਈਨ ਥਾਣੇ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ 'ਤੇ ਪਤਾ ਲੱਗਾ ਤਾਂ ਉਹ ਇਥੇ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਅਜੇ ਤੱਕ ਗੋਲੀ ਚੱਲਣ ਦੇ ਕਾਰਨ ਦਾ ਪਤਾ ਨਹੀਂ ਲੱਗਾ ਤੇ ਨਾ ਹੀ ਕੋਈ ਜਾਨੀ ਤੇ ਮਾਲੀ ਨੁਕਸਾਨ ਹੋਇਆ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਖੰਘਾਲੇ ਜਾ ਰਹੇ ਹਨ, ਜੋ ਵੀ ਤੱਥ ਸਾਹਮਣੇ ਆਇਆ, ਉਸ ਦੇ ਆਧਾਰ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਸੈਲੂਨ ਦੇ ਮਾਲਕ ਨੇ ਦੱਸਿਆ ਕਿ ਮੈਨੂੰ ਵੀ ਫ਼ੋਨ 'ਤੇ ਹੀ ਪਤਾ ਚੱਲਿਆ ਹੈ ਕਿ ਦੁਕਾਨ ਦੇ ਬਾਹਰ ਗੋਲੀ ਚੱਲੀ ਹੈ, ਪਰ ਇਸ ਦਾ ਕੋਈ ਕਾਰਨ ਪਤਾ ਨਹੀਂ ਚੱਲ ਸਕਿਆ | ਇਸੇ ਤਰ੍ਹਾਂ ਮੱਲੀ ਮਾਰਕਿਟ ਵਾਸੀ ਸੰਮੀ ਨੇ ਦੱਸਿਆ ਕਿ ਇਹ ਜੋ ਘਟਨਾ ਵਾਪਰੀ ਹੈ ਬਹੁਤ ਹੀ ਨਿੰਦਣਯੋਗ ਹੈ ਤੇ ਬਟਾਲਾ ਵਿਚ ਚੱਲ ਰਹੀਆਂ ਗੋਲੀਆਂ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ |

ਪਿਛਲੀ ਖ਼ਬਰ ਗੁੱਡਵਿਲ ਸਕੂਲ 'ਚ ਧਾਰਮਿਕ ਪ੍ਰੀਖਿਆ 'ਚੋਂ ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਗੁਰਦੁਆਰਾ ਲੰਗਰ ਸਾਹਿਬ (ਸ੍ਰੀ ਹਜ਼ੂਰ ਸਾਹਿਬ) ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 6 ਹਜ਼ਾਰ ਏਕੜ ਲਈ ਬੀਜ, ਖਾਦ ਦੀ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।