31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁੱਡਵਿਲ ਸਕੂਲ 'ਚ ਧਾਰਮਿਕ ਪ੍ਰੀਖਿਆ 'ਚੋਂ ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ <br/>

ਸਨਮਾਨਿਤ ਵਿਦਿਆਰਥੀ, ਚੇਅਰਮੈਨ ਗੁਰਦਿਆਲ ਸਿੰਘ, ਡਾਇ. ਜਸਬਿੰਦਰ ਕੌਰ, ਹਰਜੋਤ ਸਿੰਘ ਜ਼ੋਨ ਇੰਚਾਰਜ ਤੇ ਹਰਪ੍ਰੀਤ ਸਿੰਘ ਨਾਲ | ਅਜੀਤ ਤਸਵੀਰ <br/> 18-10-2025
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ (ਸੀ.ਬੀ.ਐੱਸ.) ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਐਜੂਕੇਟ ਪੰਜਾਬ ਪ੍ਰਾਜੈਕਟ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ 'ਚ 45 ਵਿਦਿਆਰਥੀਆਂ ਨੇ ਭਾਗ ਲਿਆ | ਇਹ ਪ੍ਰੀਖਿਆ ਗੁਰਦਾਸਪੁਰ ਜ਼ੋਨ ਸਰਕਲ ਦੇ ਇੰਚਾਰਜ ਹਰਜੋਤ ਸਿੰਘ ਵਲੋਂ ਕਰਵਾਈ ਗਈ | ਇਸ ਸਬੰਧੀ ਧਾਰਮਿਕ ਪ੍ਰੀਖਿਆ ਦੇ ਸਕੂਲ ਦੇ ਅਧਿਆਪਕ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀ ਉਪਰੋਕਤ ਪ੍ਰੀਖਿਆ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਤੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਈ ਜਾਂਦੀ ਪ੍ਰੀਖਿਆ ਵਿਚ ਵੀ ਸਾਡੇ ਸਕੂਲ ਦੇ ਵਿਦਿਆਰਥੀ ਵੱਧ-ਚੜ੍ਹ ਕੇ ਭਾਗ ਲੈਂਦੇ ਹਨ | ਗੁਰਦਿਆਲ ਸਿੰਘ ਚੇਅਰਮੈਨ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਮੁੱਖ ਮਨੋਰਥ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨਾ ਤੇ ਧਾਰਮਿਕ ਵਿਰਸੇ ਨਾਲ ਜੋੜਨਾ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ ਉਪਰੋਕਤ ਪ੍ਰੀਖਿਆ 'ਚੋਂ 9 ਵਿਦਿਆਰਥੀ ਮੈਰਿਟ ਹਾਸਿਲ ਕਰ ਚੁੱਕੇ ਹਨ ਤੇ ਮੈਰਿਟ ਵਾਲੇ ਵਿਦਿਆਰਥੀ ਦੂਜੇ ਪੜ੍ਹਾਅ ਦੀ ਪ੍ਰੀਖਿਆ 'ਚ ਬੈਠਣਗੇ | ਇਹ ਪ੍ਰੀਖਿਆ ਨਵੰਬਰ ਮਹੀਨੇ ਦੇ ਅਖੀਰ ਵਿਚ ਕਰਵਾਈ ਜਾ ਰਹੀ ਹੈ |

ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ ਦੀਵਾਲੀ ਮੇਲਾ ਲਗਾਇਆ <br/> ਅਗਲੀ ਖ਼ਬਰ ਬਟਾਲਾ 'ਚ ਫਿਰ ਚੱਲੀ ਗੋਲੀ-ਪੁਲਿਸ ਜਾਂਚ 'ਚ ਲੱਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।