31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ ਦੀਵਾਲੀ ਮੇਲਾ ਲਗਾਇਆ <br/>

ਆਰ.ਆਰ. ਬਾਵਾ ਕਾਲਜ 'ਚ ਦੀਵਾਲੀ ਮੇਲੇ ਮੌਕੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਪਿ੍ੰ. ਡਾ. ਏਕਤਾ ਖੋਸਲਾ ਤੇ ਹੋਰ | ਤਸਵੀਰ : ਜਤਿੰਦਰ ਕੱਦ <br/> 18-10-2025
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਪਿ੍ੰਸੀਪਲ ਡਾ. ਏਕਤਾ ਖੋਸਲਾ ਦੇ ਨਿਰਦੇਸ਼ਾਂ ਅਨੁਸਾਰ ਤੇ ਸ਼੍ਰੀਮਤੀ ਹਰਪ੍ਰੀਤ ਅਨੇਜਾ (ਮੁਖੀ ਪੀ.ਜੀ. ਫੈਸ਼ਨ ਡਿਜ਼ਾਈਨਿੰਗ ਵਿਭਾਗ) ਦੇ ਸਹਿਯੋਗ ਨਾਲ ਕਾਲਜ ਕੈਂਪਸ 'ਚ ਦੀਵਾਲੀ ਦੇ ਤਿਉਹਾਰ ਮੌਕੇ ਪ੍ਰਦਰਸ਼ਨੀ ਲਗਾਈ | ਇਸ ਮੌਕੇ ਵਿਦਿਆਰਥੀਆਂ ਵਲੋਂ ਵਾਤਾਵਰਨ ਨੂੰ ਧਿਆਨ ਵਿਚ ਰੱਖਦੇ ਹੋਏ ਜੂਟ ਤੋਂ ਬਣੇ ਸਜਾਵਟੀ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਦੀਵਾਲੀ ਦੇ ਰੰਗੀਨ ਤਿਉਹਾਰ ਨੂੰ ਉਜਾਗਰ ਕਰਦੇ ਹੋਏ ਬੈਗ, ਕੱਪੜੇ, ਰੰਗੀਨ ਦੀਵੇ, ਸਜਾਵਟੀ ਸਾਮਾਨ ਸਮੇਤ ਹੋਰ ਕਈ ਤਰ੍ਹਾਂ ਦੀਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਈ ਗਈ ਤੇ ਸਾਮਾਨ ਵੇਚਿਆ ਵੀ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਏਕਤਾ ਖੋਸਲਾ ਨੇ ਇਸ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਵਾਤਾਵਰਨ ਅਨੁਕੂਲ ਬਣਾਈਆਂ ਵਸਤੂਆਂ ਦਾ ਇਸਤੇਮਾਲ ਕਰਨ ਤੇ ਰੰਗੀਨ ਦੀਵਾਲੀ ਮਨਾੳਣ ਲਈ ਪ੍ਰੇਰਿਤ ਕੀਤਾ ਤਾਂ ਜੋ ਵਾਤਾਵਰਨ ਨੂੰ ਕੋਈ ਨੁਕਸਾਨ ਨਾ ਪਹੁੰਚੇ | ਵਿਦਿਆਰਥਣਾਂ ਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਇਸ ਪ੍ਰਦਰਸ਼ਨੀ ਵਿਚ ਸ਼ਿਰਕਤ ਕੀਤੀ | ਸਾਰੇ ਸਟਾਲਾਂ ਨੂੰ ਬੜੇ ਸਲੀਕੇ ਨਾਲ ਸਜਾਇਆ ਗਿਆ ਸੀ | ਸਾਰਿਆਂ ਵਲੋਂ ਇਸ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਫੈਕਲਟੀ, ਸਟਾਫ਼ ਤੇ ਵਿਦਿਆਰਥਣਾਂ ਨੇ ਇਸ ਤਿਉਹਾਰ ਦਾ ਆਨੰਦ ਮਾਣਿਆ |

ਪਿਛਲੀ ਖ਼ਬਰ ਜਗਰੂਪ ਸਿੰਘ ਸੇਖਵਾਂ ਨੇ ਹਰਪਾਲ ਸਿੰਘ ਬੁੱਢਾਕੋਟ ਨਾਲ ਪਿਤਾ ਦੀ ਮੌਤ ਦਾ ਦੁੱਖ ਕੀਤਾ ਸਾਂਝਾ <br/> ਅਗਲੀ ਖ਼ਬਰ ਗੁੱਡਵਿਲ ਸਕੂਲ 'ਚ ਧਾਰਮਿਕ ਪ੍ਰੀਖਿਆ 'ਚੋਂ ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।