ਕਾਦੀਆਂ, 17 ਅਕਤੂਬਰ (ਹਰਦੀਪ ਸਿੰਘ ਸੰਧੂ)-ਬੀਤੇ ਦਿਨੀਂ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਹਰਪਾਲ ਸਿੰਘ ਬੁੱਢਾਕੋਟ ਦੇ ਪਿਤਾ ਬਲਕਾਰ ਸਿੰਘ ਸਾਬਕਾ ਸਰਪੰਚ ਦਾ ਲੰਬੀ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ | ਇਸ ਬਾਅਦ ਉਨ੍ਹਾਂ ਦੇ ਪਿੰਡ ਵਿਚ ਅੰਤਿਮ ਸੰਸਕਾਰ ਦੀਆਂ ਰਸਮਾਂ ਨਿਭਾਈਆਂ ਗਈਆਂ ਸਨ, ਜਿਸ ਉਪਰੰਤ ਵੱਡੀ ਗਿਣਤੀ 'ਚ ਲੋਕਾਂ ਨੇ ਹਰਪਾਲ ਸਿੰਘ ਬੁੱਢਾਕੋਟ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਸੇਖਵਾਂ ਪਰਿਵਾਰ ਦੇ ਬਲਕਾਰ ਸਿੰਘ ਨਾਲ ਬਹੁਤ ਹੀ ਪੁਰਾਣੇ ਸੰਬੰਧ ਸਨ, ਜੋ ਕਿ ਬਹੁਤ ਮਿਲਾਪੜੇ ਸੁਭਾਅ ਦੇ ਮਾਲਕ ਸਨ | ਇਸ ਮੌਕੇ ਅਵਤਾਰ ਸਿੰਘ ਕੋਟਬੁੱਢਾ, ਸੱਜਣ ਸਿੰਘ ਕੋਟ ਧੰਦਲ, ਐੱਸ.ਐੱਚ.ਓ. ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ |