31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਰਾਂਦ ਮੌਕੇ ਕਰਵਾਇਆ ਧਾਰਮਿਕ ਸਮਾਗਮ

ਅਜੀਤ ਡੈਸਕ 18-10-2025
ਪਠਾਨਕੋਟ, 17 ਅਕਤੂਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਨਿੱਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਤੇ ਭਾਈ ਰਾਜਨ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਕਰਕੇ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਮੁੱਖ ਪ੍ਰਬੰਧਕ, ਮੈਨੇਜਰ ਸੋਹਨ ਸਿੰਘ, ਬਖ਼ਸ਼ੀਸ਼ ਸਿੰਘ, ਮੀਰਾ ਅਰੋੜਾ, ਨਾਗਰ ਸਿੰਘ, ਰਣਜੀਤ ਸਿੰਘ, ਅਰਵਿੰਦਰ ਸਿੰਘ, ਹਰਜੀਤ ਸਿੰਘ ਪੰਡੋਰੀ, ਭੁਪਿੰਦਰ ਕੌਰ, ਹਰਵਿੰਦਰ ਕੌਰ, ਨਰਿੰਦਰ ਕੌਰ, ਕੰਵਲਜੀਤ ਕੌਰ, ਹਰਜੀਤ ਕੌਰ, ਰਜਿੰਦਰ ਕੌਰ, ਰਣਜੀਤ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਸੋਨੀ, ਜਸਪਾਲ ਸਿੰਘ, ਹਰਦੀਪ ਸਿੰਘ, ਬਿੱਟੂ ਬੁਮਰਾਹ, ਗੋਪਾਲ ਜੀ, ਸੁਰਿੰਦਰ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ, ਅਜੀਤ ਸਿੰਘ, ਬੀਬੀ ਕੋਹਲ਼ੀ, ਅਜੀਤ ਕੌਰ, ਮਾਨਸ ਕੌਰ, ਦਰਸ਼ਨ ਕੌਰ, ਅਮਰੀਕ ਕੌਰ, ਪ੍ਰੀਤਪਾਲ ਸਿੰਘ, ਪਿ੍ਤਪਾਲ ਕੌਰ ਹਾਜ਼ਰ ਸਨ |

ਪਿਛਲੀ ਖ਼ਬਰ ਸਮੁੱਚੇ ਪੰਜਾਬੀਆਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਡਟ ਕੇ ਸਾਥ ਦਿੱਤਾ-ਬਾਜਵਾ <br/> ਅਗਲੀ ਖ਼ਬਰ ਜਗਰੂਪ ਸਿੰਘ ਸੇਖਵਾਂ ਨੇ ਹਰਪਾਲ ਸਿੰਘ ਬੁੱਢਾਕੋਟ ਨਾਲ ਪਿਤਾ ਦੀ ਮੌਤ ਦਾ ਦੁੱਖ ਕੀਤਾ ਸਾਂਝਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।