ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਆਏ ਹੜ੍ਹਾਂ ਨਾਲ ਲੋਕਾਂ ਦੀਆ ਫ਼ਸਲਾਂ, ਪਸ਼ੂਆਂ ਤੇ ਘਰਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਦਾ ਸਮੁੱਚੇ ਪੰਜਾਬੀਆਂ ਨੇ ਡਟ ਕੇ ਸਾਥ ਦਿੱਤਾ ਹੈ ਤੇ ਵੱਡੇ ਪੱਧਰ 'ਤੇ ਖਾਣ-ਪੀਣ ਦੀ ਸਮਗਰੀ ਤੋਂ ਇਲਾਵਾ ਮਾਲੀ ਮਦਦ ਵੀ ਕੀਤੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਗੁਰਦਾਸਪੁਰ ਜ਼ਿਲੇ੍ਹ ਦੇ ਸਰਹੱਦੀ ਪਿੰਡਾਂ ਦੇ ਹੜ੍ਹ ਪੀੜਤ ਲੋਕਾਂ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਬਾਜਵਾ ਨੇ ਕਿਹਾ ਕਿ ਜੇ ਹੜ੍ਹਾਂ ਦੀ ਮਾਰ ਝੱਲ ਰਹੇ ਲੋਕ ਕੇਂਦਰ ਤੇ ਪੰਜਾਬ ਸਰਕਾਰ ਦੇ ਆਸਰੇ ਰਹਿੰਦੇ ਤਾਂ ਵੱਡੇ ਪੱਧਰ 'ਤੇ ਲੋਕਾਂ ਦਾ ਹੋਰ ਨੁਕਸਾਨ ਹੋਣਾ ਸੀ | ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਐਨ.ਆਰ.ਆਈ., ਐਨ.ਜੀ.ਓ. ਤੇ ਹੋਰ ਮਦਦ ਕਰਨ ਵਾਲੇ ਲੋਕਾਂ ਨੇ ਹੜ੍ਹ ਪੀੜਤ ਪਰਿਵਾਰਾਂ ਦੀ ਬਾਂਹ ਫੜੀ | ਸਮੁੱਚੇ ਪੰਜਾਬੀਆਂ ਦੀ ਸੇਵਾ ਕਰਨ ਦੀ ਭਾਵਨਾ ਨੂੰ ਦੁਨੀਆਂ ਭਰ ਵਿਚ ਸਲਾਹਿਆ ਜਾ ਰਿਹਾ ਹੈ | ਇਸ ਮੌਕੇ ਗਿਆਨੀ ਦਵਿੰਦਰ ਸਿੰਘ, ਬਾਬਾ ਗੁਰਮੇਜ ਸਿੰਘ ਦਾਬਾਵਾਲਾ, ਇੰਸਪੈਕਟਰ ਨਿਰਮਲ ਸਿੰਘ, ਅਮਰੀਕ ਸਿੰਘ ਖਹਿਰਾ, ਨਿਰਮਲ ਸਿੰਘ ਸਾਗਰਪੁਰ, ਜਤਿੰਦਰ ਸਿੰਘ ਦਾਬਾਵਾਲ ਆਦਿ ਹਾਜ਼ਰ ਸਨ |