31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੇਰਾ ਬਾਬਾ ਨਾਨਕ ਐੱਸ.ਡੀ.ਐਮ. ਦੇ ਦਫ਼ਤਰ ਮੂਹਰੇ ਧਰਨਾ <br/>

ਕਿਸਾਨ ਤੇ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਐਸ ਡੀ ਐਮ ਡੇਰਾ ਬਾਬਾ ਨਾਨਕ ਦੇ ਦਫ਼ਤਰ ਮੂਹਰੇ ਧਰਨਾ ਦਿੰਦੇ ਹੋਏ | ਤਸਵੀਰ : ਹੀਰਾ ਸਿੰਘ ਮਾਂਗਟ <br/> 18-10-2025
ਡੇਰਾ ਬਾਬਾ ਨਾਨਕ, 17 ਅਕਤੂਬਰ (ਹੀਰਾ ਸਿੰਘ ਮਾਂਗਟ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਡੇਰਾ ਬਾਬਾ ਨਾਨਕ ਵਲੋਂ ਐਸਡੀਐਮ ਦੇ ਦਫ਼ਤਰ ਮੂਹਰੇ ਵਿਸ਼ਾਲ ਧਰਨਾ ਦਿੱਤਾ ਗਿਆ | ਧਰਨੇ ਦੀ ਮੁੱਖ ਮੰਗ ਮੰਡੀ 'ਚ ਆੜ੍ਹਤੀਆਂ, ਸ਼ੈਲਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕਿਸਾਨਾਂ ਦੀ ਸ਼ਰੇਆਮ ਕੀਤੀ ਜਾ ਰਹੀ ਲੁੱਟ ਨੂੰ ਰੱਖਿਆ ਗਿਆ | ਇਸ ਸਬੰਧੀ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਨੇ ਦੱਸਿਆ ਕਿ ਬੀਤੇ ਦਿਨ ਮੰਡੀ 'ਚ ਜਥੇਬੰਦੀ ਦੇ ਵਲੰਟੀਅਰ ਵਲੋਂ ਕੀਤੀ ਗਈ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਲਗਾਤਾਰ ਆੜ੍ਹਤੀਆਂ ਦੀ ਮਸ਼ੀਨ ਤੇ ਮਾਰਕੀਟ ਕਮੇਟੀ ਦੀ ਮੋਇਚਰ ਮਸ਼ੀਨ ਵਿਚ ਲਗਭਗ 7 ਤੋਂ 8 ਪੁਆਇੰਟ ਦਾ ਫਰਕ ਚੱਲ ਰਿਹਾ ਸੀ, ਜਿਸ ਨਾਲ ਕਿਸਾਨਾਂ ਦੀ ਵੱਡੀ ਲੁੱਟ ਕੀਤੀ ਜਾ ਰਹੀ ਸੀ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਲਈ ਅੱਜ ਐਸਡੀਐਮ ਡੇਰਾ ਬਾਬਾ ਨਾਨਕ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ | ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਚੱਲੇ ਧਰਨੇ ਤੋਂ ਬਾਅਦ ਐਸ ਡੀ ਐਮ ਆਦਿਤਿਆ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਵੇਚਣ 'ਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦਾ ਮੋਇਸਚਰ ਮਸ਼ੀਨਾਂ 'ਚ ਫਰਕ ਨਹੀਂ ਆਉਣ ਦਿੱਤਾ ਜਾਵੇਗਾ | ਐਸਡੀਐਮ ਵਲੋਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਣ ਤੋਂ ਬਾਅਦ ਦੇਰ ਸ਼ਾਮ ਧਰਨਾ ਚੁੱਕਿਆ ਗਿਆ | ਇਸ ਮੌਕੇ ਪ੍ਰਧਾਨ ਮਾਸਟਰ ਗੁਰਜੀਤ ਸਿੰਘ ਬੱਲੜਵਾਲ, ਕੰਪੇਨ ਇੰਚਾਰਜ ਹਰਭਜਨ ਸਿੰਘ ਵੈਰੋਨੰਗਲ, ਪਰਮਿੰਦਰ ਸਿੰਘ ਚੀਮਾ, ਕੰਵਲਜੀਤ ਸਿੰਘ ਪੰਜਗਰਾਈਆਂ, ਰਛਪਾਲ ਸਿੰਘ ਚੀਮਾ, ਸਤਨਾਮ ਸਿੰਘ ਮਧਰਾ, ਸੁਖਜਿੰਦਰ ਸਿੰਘ ਗੋਤ, ਰਣਜੀਤ ਸਿੰਘ ਪੁਰਾਣਾ ਸ਼ਾਲਾ, ਡਾਕਟਰ ਦਲਜੀਤ ਸਿੰਘ, ਬਾਬਾ ਸੁਖਦੇਵ ਸਿੰਘ ਨੱਤ, ਬਚਿੱਤਰ ਸਿੰਘ, ਲਖਵਿੰਦਰ ਸਿੰਘ ਸਠਿਆਲੀ, ਜਤਿੰਦਰ ਸਿੰਘ, ਬੀਬੀ ਜਸਬੀਰ ਕੌਰ, ਰਣਜੀਤ ਸਿੰਘ ਚੰਦਰਭਾਨ, ਸੁਖਵਿੰਦਰ ਸਿੰਘ, ਸਤਿਨਾਮ ਸਿੰਘ ਘੁੰਮਣ, ਪਰਮਜੀਤ ਸਿੰਘ ਸ਼ਾਹਪੁਰ, ਗੁਰਦੇਵ ਸਿੰਘ ਰੱਤਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਤਰ-ਕਾਲਜ ਵਾਲੀਬਾਲ ਟੂਰਨਾਮੈਂਟ 'ਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਬਣਿਆ ਚੈਂਪੀਅਨ <br/> ਅਗਲੀ ਖ਼ਬਰ ਵੱਖ-ਵੱਖ ਹਸਪਤਾਲਾਂ ਤੇ ਸਬ ਸਿਡਰੀ ਹੈਲਥ ਸੈਂਟਰਾਂ ਤੇ ਪਿੰਡਾਂ 'ਚ ਬੱਚਿਆਂ ਨੰੂ ਪੋਲੀਓ ਰੋਕੂ ਬੂੰਦਾਂ ਪਿਲਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।