31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਅੰਤਰ-ਕਾਲਜ ਵਾਲੀਬਾਲ ਟੂਰਨਾਮੈਂਟ 'ਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਬਣਿਆ ਚੈਂਪੀਅਨ <br/>

ਯੂਨੀਵਰਸਿਟੀ ਵਿਖੇ ਚੈਂਪੀਅਨ ਟਰਾਫ਼ੀ ਭੇਟ ਕਰਦੇ ਹੋਏ ਯੂਨੀਵਰਸਿਟੀ ਵਾਲੀਬਾਲ ਕੋਚ ਡਾ. ਜਗਦੀਪ ਸਿੰਘ ਤੇ ਹੋਰ | ਅਜੀਤ ਤਸਵੀਰ <br/> 18-10-2025
ਕਾਦੀਆਂ, 17 ਅਕਤੂਬਰ (ਕੁਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਕਰਵਾਏ ਗਏ ਅੰਤਰ-ਕਾਲਜ ਵਾਲੀਬਾਲ ਟੂਰਨਾਮੈਂਟ 'ਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਇਕ ਵਾਰ ਫ਼ਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਬਣ ਕੇ ਟਰਾਫ਼ੀ ਹਾਸਿਲ ਕੀਤੀ ਹੈ | ਕਾਲਜ ਦੀ ਇਸ ਸ਼ਾਨਦਾਰ ਪ੍ਰਾਪਤੀ ਬਾਰੇ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਖੇਡ ਵਿਭਾਗ ਦੇ ਮੁਖੀ ਤੇ ਵਾਲੀਬਾਲ ਟੀਮ ਦੇ ਕੋਚ ਡਾ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਅੰਤਰ-ਕਾਲਜ ਵਾਲੀਬਾਲ ਟੂਰਨਾਮੈਂਟ ਦੇ ਫਾਈਨਲ ਮੈਚ ਵਿਚ ਸ਼ਹਿਜ਼ਾਦਾ ਨੰਦ ਕਾਲਜ ਅੰਮਿ੍ਤਸਰ ਨੂੰ 3-1 ਦੇ ਫ਼ਰਕ ਨਾਲ ਮਾਤ ਦਿੰਦਿਆਂ ਟੂਰਨਾਮੈਂਟ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਚੈਂਪੀਅਨ ਟਰਾਫ਼ੀ ਜਿੱਤੀ ਹੈ | ਇਸ ਤੋਂ ਇਲਾਵਾ ਕਾਲਜ ਦੇ ਵਾਲੀਬਾਲ ਟੀਮ ਦੇ 5 ਖਿਡਾਰੀ ਅੰਤਰ ਯੂਨੀਵਰਸਟੀ ਵਾਲੀਬਾਲ ਟੂਰਨਾਮੈਂਟ ਲਈ ਚੁਣੇ ਗਏ ਹਨ, ਜਿਨ੍ਹਾਂ ਵਿਚ ਸਰਪ੍ਰੀਤ ਸਿੰਘ, ਉਮੈਦ ਸਿੰਘ, ਰੌਣਕ, ਰਿਤਿਕਵੀਰ ਸਿੰਘ ਅਤੇ ਪਵਨ ਚੌਧਰੀ ਦੀ ਚੋਣ ਹੋਈ ਹੈ | ਇਸ ਤੋਂ ਪਹਿਲਾਂ ਕਾਲਜ ਕਬੱਡੀ ਟੂਰਨਾਮੈਂਟ ਵਿਚੋਂ ਵੀ ਚੈਂਪੀਅਨ ਰਿਹਾ ਹੈ | ਕਾਲਜ ਅੰਦਰ ਖੇਡ ਵਿਭਾਗ ਦੇ ਮੁਖੀ ਡਾ. ਸਿਮਰਤਪਾਲ ਸਿੰਘ ਦੇ ਜੇਤੂ ਟਰਾਫ਼ੀ ਸਮੇਤ ਪਹੁੰਚਣ 'ਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਭੇਟ ਕੀਤੀ ਗਈ | ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਕਿਹਾ ਕਿ ਕਾਲਜ ਅਕਾਦਮਿਕ ਖੇਤਰ ਦੀਆਂ ਪ੍ਰਾਪਤੀਆਂ ਤੋਂ ਇਲਾਵਾ ਖੇਡਾਂ ਵਿਚ ਵੱਡੀਆਂ ਮੱਲਾਂ ਮਾਰ ਰਿਹਾ ਹੈ | ਖੇਡ ਵਿਭਾਗ ਦੇ ਮੁਖੀ ਡਾ. ਸਿਮਰਤਪਾਲ ਸਿੰਘ ਦੀ ਯੋਗ ਅਗਵਾਈ ਹੇਠ ਕਾਲਜ ਦੀ ਵਾਲੀਬਾਲ ਟੀਮ ਵਲੋਂ ਸਖ਼ਤ ਮਿਹਨਤ ਕੀਤੀ ਗਈ ਸੀ, ਜਿਸ ਦਾ ਨਤੀਜਾ ਚੈਂਪੀਅਨ ਬਣ ਕੇ ਟਰਾਫ਼ੀ ਜਿੱਤਣ ਨਾਲ ਪ੍ਰਾਪਤ ਹੋਇਆ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਕਾਲਜ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ ਤੇ ਸਮੂਹ ਮੈਂਬਰਾਂ ਵਲੋਂ ਵੀ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ, ਕੋਚ ਡਾ. ਸਿਮਰਤਪਾਲ ਸਿੰਘ, ਸਮੂਹ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਟਾਫ਼ ਨੂੰ ਮੁਬਾਰਕਬਾਦ ਭੇਟ ਕੀਤੀ ਹੈ | ਯੂਨੀਵਰਸਿਟੀ ਵਿਖੇ ਜੇਤੂ ਬਣਨ ਉਪਰੰਤ ਮੁਖੀ ਡਾ. ਸਿਮਰਤਪਾਲ ਸਿੰਘ ਤੇ ਸਮੂਹ ਟੀਮ ਨੂੰ ਯੂਨੀਵਰਸਿਟੀ ਦੇ ਵਾਲੀਬਾਲ ਕੋਚ ਡਾ. ਜਗਦੀਪ ਸਿੰਘ ਤੇ ਖੇਡ ਵਿਭਾਗ ਦੇ ਅਧਿਕਾਰੀਆਂ ਵਲੋਂ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਰਮਨ ਬਹਿਲ ਨੇ ਹੜ੍ਹ ਪੀੜਤਾਂ ਨੂੰ 5 ਕਰੋੜ 20 ਲੱਖ ਦੀ ਦਿੱਤੀ ਜਾਣ ਵਾਲੀ ਰਾਹਤ ਰਾਸ਼ੀ ਦੀ ਕਰਵਾਈ ਸ਼ੁਰੂਆਤ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੇਰਾ ਬਾਬਾ ਨਾਨਕ ਐੱਸ.ਡੀ.ਐਮ. ਦੇ ਦਫ਼ਤਰ ਮੂਹਰੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।