31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਰਮਨ ਬਹਿਲ ਨੇ ਹੜ੍ਹ ਪੀੜਤਾਂ ਨੂੰ 5 ਕਰੋੜ 20 ਲੱਖ ਦੀ ਦਿੱਤੀ ਜਾਣ ਵਾਲੀ ਰਾਹਤ ਰਾਸ਼ੀ ਦੀ ਕਰਵਾਈ ਸ਼ੁਰੂਆਤ <br/>

ਪਿੰਡ ਹਰਦਾਨ ਵਿਖੇ ਹੜ੍ਹ ਪੀੜਤਾਂ ਨੰੂ ਸਹਾਇਤਾ ਰਾਸ਼ੀ ਦਿੰਦੇ ਹੋਏ ਰਮਨ ਬਹਿਲ | ਤਸਵੀਰ: ਚੱਕਰਾਜਾ <br/> 18-10-2025
ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹੜ੍ਹਾਂ ਪੀੜਤ ਲੋਕਾਂ ਨਾਲ ਦੀਵਾਲੀ ਤੋਂ ਪਹਿਲਾਂ-ਪਹਿਲਾਂ ਮੁਆਵਜ਼ਾ ਰਾਸ਼ੀ ਦੇਣ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਦਿਆਂ ਮੁਆਵਜ਼ਾ ਵੰਡ ਦੇ ਪਹਿਲੇ ਫ਼ੇਜ਼ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਤੇ ਲਗਾਤਾਰ ਇਹ ਮੁਆਵਜ਼ਾ ਵੰਡ ਦੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਰੇਕ ਹੜ੍ਹ ਪੀੜਤ ਨੂੰ ਉਸ ਦੇ ਨੁਕਸਾਨ ਦਾ ਮੁਆਵਜ਼ਾ ਮਿਲ ਨਹੀਂ ਜਾਂਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਨੇ ਪਿੰਡ ਹਰਦੋਛੰਨੀ, ਅਲੂਣਾ, ਸਿੰਘੋਵਾਲ, ਮੁਕੰਦਪੁਰ, ਲੋਲੇਨੰਗਲ, ਹਰਦਾਨ, ਭੁੱਲਾ, ਚੱਗੂਵਾਲ, ਹੁਸੈਨਪੁਰ ਤੇ ਦਾਖਲਾ ਦੇ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡਣ ਉਪਰੰਤ ਕੀਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ 10 ਪਿੰਡਾਂ ਦੇ ਕਰੀਬ 166 ਹੜ੍ਹ ਪੀੜਤਾਂ ਨੂੰ 5 ਕਰੋੜ 20 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ ਜਾਣੀ ਹੈ | ਜਿਸ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਹਰੇਕ ਹੜ੍ਹ ਪੀੜਤ ਨੂੰ ਰਾਹਤ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਐਸ.ਡੀ.ਐਮ. ਮਨਜੀਤ ਸਿੰਘ ਰਾਜਲਾ, ਤਹਿਸੀਲਦਾਰ ਰੇਸ਼ਮ ਸਿੰਘ, ਪੰਚ-ਸਰਪੰਚ ਤੇ ਪਿੰਡਾਂ ਦੇ ਮੋਹਤਬਰ ਵਿਅਕਤੀ ਮੌਜੂਦ ਸਨ | ਰਮਨ ਬਹਿਲ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਬੀਤੇ ਦਿਨੀਂ ਗੁਰਦਾਸਪੁਰ ਵਿਖੇ ਪਹੁੰਚ ਕੇ ਮੁਆਵਜ਼ਾ ਰਾਸ਼ੀ ਦੀ ਵੰਡ ਦੀ ਸ਼ੁਰੂਆਤ ਕਰਵਾਈ ਸੀ | ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਹੜ੍ਹਾਂ ਦੌਰਾਨ ਵੀ ਲੋਕਾਂ ਨੂੰ ਰਾਹਤ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਗਈ, ਉਨ੍ਹਾਂ ਖ਼ੁਦ ਲੋਕਾਂ ਨੰੂ ਰਾਹਤ ਸਮਗਰੀ, ਰਾਸ਼ਨ ਕਿੱਟਾਂ, ਕੈਟਲ ਫੀਡ ਤੇ ਹਰਾ ਚਾਰਾ ਦੀ ਵੰਡ ਕੀਤੀ ਤੇ ਮੁਸ਼ਕਿਲ ਸਮੇਂ ਵਿਚ ਲੋਕਾਂ ਦੇ ਨਾਲ ਖੜੇ ਸਨ | ਰਮਨ ਬਹਿਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ, ਜੋ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇੰਨ੍ਹੀ ਜਲਦੀ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਹੈ ਅਤੇ ਸਰਕਾਰ ਦੀ ਕਹਿਣੀ ਅਤੇ ਕਥਨੀ ਵਿਚ ਕੋਈ ਨਫ਼ਰਤ ਨਹੀਂ ਹੈ |

ਪਿਛਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੂਡੋ ਚੈਂਪੀਅਨਸ਼ਿਪ 'ਚੋਂ ਸੋਨੇ ਤੇ ਚਾਂਦੀ ਦਾ ਤਗਮਾ ਕੀਤਾ ਹਾਸਲ <br/> ਅਗਲੀ ਖ਼ਬਰ ਅੰਤਰ-ਕਾਲਜ ਵਾਲੀਬਾਲ ਟੂਰਨਾਮੈਂਟ 'ਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਬਣਿਆ ਚੈਂਪੀਅਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।