ਊਧਨਵਾਲ, 17 ਅਕਤੂਬਰ (ਪਰਗਟ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ, ਜਿਸ 'ਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਪੇਪਰਾਂ ਦਾ ਨਤੀਜਾ ਪਤਾ ਕੀਤਾ | ਅਧਿਆਪਕਾਂ ਵਲੋਂ ਮਾਪਿਆਂ ਨੂੰ ਬੱਚਿਆਂ ਦੇ ਰਿਪੋਰਟ ਕਾਰਡ ਦਿਖਾਏ ਗਏ | ਪਿ੍ੰਸੀਪਲ ਸ਼੍ਰੀਮਤੀ ਸ਼ਸ਼ੀ ਕਿ ਨੇ ਬੱਚਿਆਂ ਅਤੇ ਮਾਪਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਤੁਸੀਂ ਘਰ ਵਿਚ ਜ਼ਿਆਦਾ ਪੜ੍ਹਾਈ ਕਰਨ ਅਤੇ ਵਧੀਆ ਆਦਤਾਂ ਅਪਣਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕਰੋ | ਇਸ ਮੌਕੇ ਬੱਚਿਆਂ, ਮਾਪਿਆਂ ਤੋਂ ਇਲਾਵਾ ਸਕੂਲ ਸਟਾਫ ਮੈਂਬਰਾਂ ਵਿਚ ਪਰਮਜੀਤ ਕੌਰ, ਚਰਨਜੀਤ ਕੌਰ, ਵਿਪਨ ਕੁਮਾਰ, ਮਨਦੀਪ ਕੌਰ, ਪੂਨਮਜੀਤ ਕੌਰ, ਜੂਨੀਸ਼ ਮਹਾਜਨ, ਹਰਦੀਪ ਸਿੰਘ, ਬਲਵੰਤ ਸਿੰਘ, ਹਰਭਿੰਦਰ ਕੌਰ, ਸ਼੍ਰੀਮਤੀ ਰਾਜਬੀਰ ਕੌਰ, ਪੂਨਮ, ਮਨਪ੍ਰੀਤ ਕੌਰ, ਕੁਲਜੀਤ ਕੌਰ ਆਦਿ ਹਾਜ਼ਰ ਸਨ |