30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 18-10-2025

ਗੁਰਦਾਸਪੁਰ, 17 ਅਕਤੂਬਰ (ਚੱਕਰਾਜਾ)-ਬਲਾਕ ਦੋਰਾਂਗਲਾ ਦੇ ਪਿੰਡ ਨੌਸ਼ਹਿਰਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ | ਇਸ ਮੌਕੇ ਸੂਬਾ ਆਗੂ ਸਤਿਬੀਰ ਸਿੰਘ ਸੁਲਤਾਨੀ ਅਤੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਭਰ ਵਿਚ ਫਸਲਾਂ, ਪਸ਼ੂਆਂ ਤੇ ਮਨੁੱਖੀ ਜਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ | ਕੇਂਦਰ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ | ਪਰ ਰਾਹਤ ਦੇਣ ਲਈ ਕੇਂਦਰ ਤੇ ਪੰਜਾਬ ਸਰਕਾਰ ਨੇ ਬਹੁਤ ਨਿਗੂਣਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ | ਆਗੂਆਂ ਨੇ ਕਿਹਾ ਕਿ ਫਸਲਾਂ ਦੇ ਹੋਏ ਨੁਕਸਾਨ ਦਾ ਏਕੜ ਨੂੰ ਇਕਾਈ ਮੰਨ ਕੇ ਜਿੰਨਾ ਨੁਕਸਾਨ ਉਨਾ ਮੁਆਵਜ਼ਾ ਦਿੱਤਾ ਜਾਵੇ, ਝੋਨੇ ਦੀ ਖ਼ਰੀਦ ਦੇ ਮਾਪਦੰਡ ਦੀਆਂ ਸ਼ਰਤਾਂ ਨਰਮ ਕੀਤੀਆਂ ਜਾਣ ਅਤੇ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨ ਨੂੰ ਜੁਰਮਾਨਾ ਕਰਨ, ਪਰਚੇ ਦਰਜ ਕਰਕੇ ਗਿ੍ਫ਼ਤਾਰ ਕਰਨ ਤੇ ਜੇਲ੍ਹ ਵਿਚ ਭੇਜਣ ਦੇ ਹੁਕਮ ਤੁਰੰਤ ਰੱਦ ਕੀਤੇ ਜਾਣ, ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਸਿਫ਼ਾਰਸ਼ਾਂ ਲਾਗੂ ਕੀਤੀਆਂ ਜਾਣ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ 200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਜਾਂ 7000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਲੋੜਵੰਦ ਵਿਅਕਤੀਆਂ ਨੂੰ ਪਸ਼ੂਆਂ ਲਈ 25 ਬੋਰੀਆਂ ਫੀਡ ਦੀਆਂ ਵੰਡੀਆਂ ਅਗਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ 'ਚ ਅਧਿਆਪਕ ਮਾਪੇ ਮਿਲਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।