30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 23 ਅਕਤੂਬਰ ਨੂੰ ਤੇਜਾ ਕਲਾਂ ਵਿਖੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ <br/>

ਸਮਾਗਮਾਂ ਸੰਬੰਧੀ ਕੈਲੰਡਰ ਜਾਰੀ ਕਰਨ ਮੌਕੇ ਜਾਣਕਾਰੀ ਦਿੰਦੇ ਮੈਨੇਜਰ ਜਗਦੀਪ ਸਿੰਘ ਮੂਲੋਵਾਲੀ ਹੋਰਨਾਂ ਸਮੇਤ | ਤਸਵੀਰ : ਅਵਤਾਰ ਸਿੰਘ ਰੰਧਾਵਾ <br/> 18-10-2025
ਫ਼ਤਹਿਗੜ੍ਹ ਚੂੜੀਆਂ, 17 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੇਜਾ ਕਲਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਤਿਆਰੀਆਂ ਮੁਕੰਮਲ ਹਨ | ਇਸ ਸਬੰਧੀ ਕੈਲੰਡਰ ਜਾਰੀ ਕਰਨ ਮੌਕੇ ਮੈਨੇਜਰ ਜਗਦੀਪ ਸਿੰਘ ਮੂਲੋਵਾਲੀ ਨੇ ਦੱਸਿਆ ਕਿ 21 ਅਕਤੂਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਵੇਗੀ ਤੇ 23 ਅਕਤੂਬਰ ਨੂੰ ਭੋਗ ਪੈਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਇਲਾਕੇ ਭਰ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚਣਗੀਆਂ ਤੇ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਹਜੂਰੀ ਰਾਗੀ ਭਾਈ ਸਰਵਨ ਸਿੰਘ ਖਾਲਸਾ, ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਸ਼ਹੀਦਾਂ ਸਾਹਿਬ, ਭਾਈ ਗੁਰ ਪ੍ਰਤਾਪ ਸਿੰਘ ਪਦਮ ਢਾਡੀ, ਭਾਈ ਲਵਪ੍ਰੀਤ ਸਿੰਘ ਹੈਡ ਗ੍ਰੰਥੀ, ਹਜ਼ੂਰੀ ਰਾਗੀ ਭਾਈ ਮੰਗਲ ਸਿੰਘ, ਭਾਈ ਪ੍ਰਗਟ ਸਿੰਘ, ਸੰਗਤਾਂ ਦੇ ਸਨਮੁੱਖ ਹਾਜ਼ਰੀ ਲਵਾਉਣਗੇ | ਇਸ ਮੌਕੇ ਉਂਕਾਰ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਗ੍ਰੰਥੀ ਨਿਰਮਲ ਸਿੰਘ, ਮਾਸਟਰ ਨਰਿੰਦਰ ਸਿੰਘ ਡਾਲੇਚੱਕ, ਦਲੇਰ ਸਿੰਘ ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਪ੍ਰਚਾਰਕ ਹਿੰਮਤਬੀਰ ਸਿੰਘ, ਪ੍ਰਚਾਰਕ ਭਾਈ ਹਰਪਾਲ ਸਿੰਘ, ਕਵੀਸ਼ਰ ਸੁੱਚਾ ਸਿੰਘ ਡੇਰਾ ਪਠਾਣਾ, ਗੁਰਸ਼ਰਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਬਟਾਲਾ ਨੇ ਮੈਰਾਥਾਨ 'ਚ ਹਿੱਸਾ ਲਿਆ <br/> ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਸੰਬੰਧੀ ਪਨੂੰ ਦੀ ਅਗਵਾਈ 'ਚ ਵੱਡਾ ਕਾਫ਼ਲਾ ਪਹੁੰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।