29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸੀਨੀਅਰ ਕਾਂਗਰਸੀ ਆਗੂ ਸ਼ਾਹਬਾਦ ਵਲੋਂ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ 5 ਹਜ਼ਾਰ ਫ਼ਾਰਮ ਜਮ੍ਹਾਂ ਕਰਵਾਏ <br/>

ਹਰਵਿੰਦਰਪਾਲ ਸਿੰਘ ਸ਼ਾਹਬਾਦ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ ਫਾਰਮ ਜਮ੍ਹਾਂ ਕਰਵਾਉਂਦੇ ਹੋਏ | ਅਜੀਤ ਤਸਵੀਰ <br/> 18-10-2025
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਉਪ ਚੇਅਰਮੈਨ ਐੱਸ.ਸੀ. ਸੈੱਲ ਹਰਵਿੰਦਰਪਾਲ ਸਿੰਘ ਜੋਤੀ ਸ਼ਾਹਬਾਦ ਵਲੋਂ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ | ਉਨ੍ਹਾਂ ਵਲੋਂ ਸ਼੍ਰੀ ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਰਤ ਵਿਚ ਸ਼ੁਰੂ ਕੀਤੀ ਗਈ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤੇ ਪਾਰਟੀ ਹਾਈਕਮਾਂਡ ਦੇ ਹੁਕਮਾਂ ਤਹਿਤ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਚ ਕਾਂਗਰਸੀ ਵਰਕਰਾਂ ਦੇ 5000 ਫਾਰਮ ਭਰਕੇ ਚੰਡੀਗੜ੍ਹ ਵਿਖੇ ਜਮਾਂ ਕਰਵਾਏ | ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਭਾਰਤੀ ਜਨਤਾ ਪਾਰਟੀ ਵੋਟਾਂ ਚੋਰੀ ਕਰਕੇ ਵੱਖ-ਵੱਖ ਸੂਬਿਆਂ ਵਿਚ ਰਾਜ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਇਸ ਵੱਡੀ ਚੋਰੀ ਦਾ ਪਰਦਾਫਾਸ਼ ਸ਼੍ਰੀ ਰਾਹੁਲ ਗਾਂਧੀ ਵਲੋਂ ਕੀਤਾ ਗਿਆ | ਸ੍ਰੀ ਰਾਹੁਲ ਗਾਂਧੀ ਦੇਸ਼ ਦੇ ਲੋਕਾਂ ਨੂੰ ਜਗਾਉਣ ਲਈ ਇਕ ਵੱਡੀ ਮੁਹਿੰਮ ਆਰੰਭ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਤੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਤੇ ਵੋਟਾਂ ਚੋਰੀ ਕਰਨ ਦੇ ਸਬੰਧ ਵਿਚ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵਧ ਰਹੀ ਕਤਲੋਗਾਰਤ ਨਾਲ ਪੰਜਾਬ ਦੇ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਬੈਠੇ ਹਨ | 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤਾਂ ਹੀ ਲੋਕਾਂ ਨੂੰ ਸੁੱਖ ਦਾ ਸਾਹ ਮਿਲੇਗਾ |

ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਲਿੰਕ ਸੜਕ ਫਿਰਨੀ ਬਣਾਉਣ ਦਾ ਉਦਘਾਟਨ ਕੀਤਾ <br/> ਅਗਲੀ ਖ਼ਬਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ 'ਤੇ ਭਾਰੀ ਰੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।