29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਵਿਧਾਇਕ ਸ਼ੈਰੀ ਕਲਸੀ ਨੇ ਲਿੰਕ ਸੜਕ ਫਿਰਨੀ ਬਣਾਉਣ ਦਾ ਉਦਘਾਟਨ ਕੀਤਾ <br/>

ਵਿਧਾਇਕ ਸ਼ੈਰੀ ਕਲਸੀ ਪਿੰਡ ਠੀਕਰੀਵਾਲ ਗੁਰਾਇਆ ਵਿਖੇ ਿਲੰਕ ਸੜਕ ਫਿਰਨੀ ਬਣਾਉਣ ਦਾ ਉਦਘਾਟਨ ਕਰਦੇ ਹੋਏ | ਅਜੀਤ ਤਸਵੀਰ <br/> 18-10-2025
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਹਲਕੇ ਦੇ ਪਿੰਡਾਂ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਪਿੰਡ ਠੀਕਰੀਵਾਲ ਗੁਰਾਇਆ ਵਿਖੇ ਲਿੰਕ ਸੜਕ ਫਿਰਨੀ ਬਣਾਉਣ ਦਾ ਉਦਘਾਟਨ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਤੇ ਵਿਕਾਸ ਕਾਰਜ ਜਾਰੀ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੀਬ ਸਾਢੇ ਤਿੰਨ ਕੁ ਸਾਲ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਹਿੱਤ ਵਿਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ | ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ | ਬਟਾਲਾ ਹਲਕੇ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ |

ਪਿਛਲੀ ਖ਼ਬਰ ਰੇਲਵੇ ਲਾਈਨ 'ਤੇ ਹੋਏ ਹਾਦਸੇ 'ਚ ਵਿਅਕਤੀ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਸ਼ਾਹਬਾਦ ਵਲੋਂ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ 5 ਹਜ਼ਾਰ ਫ਼ਾਰਮ ਜਮ੍ਹਾਂ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।