29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਰੇਲਵੇ ਲਾਈਨ 'ਤੇ ਹੋਏ ਹਾਦਸੇ 'ਚ ਵਿਅਕਤੀ ਗੰਭੀਰ ਜ਼ਖ਼ਮੀ <br/>

ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਬਟਾਲਾ 'ਚ ਲਿਜਾਉਣ ਸਮੇਂ ਲੋਕ | ਤਸਵੀਰ : ਜਤਿੰਦਰ ਕੱਦ <br/> 18-10-2025
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਸਥਾਨਕ ਅੰਮਿ੍ਤਸਰ-ਪਠਾਨਕੋਟ ਰੇਲਵੇ ਲਾਈਨ 'ਤੇ ਹੋਏ ਹਾਦਸੇ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਜੀ.ਆਰ.ਪੀ.ਐੱਫ. ਦੇ ਇੰਚਾਰਜ ਦਲੀਪ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਅੰਮਿ੍ਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਲੋ ਅੱਲੋਵਾਲ ਬਟਾਲਾ-ਅੰਮਿ੍ਤਸਰ ਬਾਈਪਾਸ ਰੇਲਵੇ ਫ਼ਾਟਕ ਦੇ ਨਜ਼ਦੀਕ ਲਾਈਨ 'ਤੇ ਘੁੰਮ ਰਿਹਾ ਸੀ, ਜੋ ਕਿ ਨਸ਼ੇ ਦਾ ਆਦੀ ਸੀ | ਉਨ੍ਹਾਂ ਦੱਸਿਆ ਕਿ ਜਦੋਂ ਪਠਾਨਕੋਟ ਵਲੋਂ ਰੇਲ ਗੱਡੀ ਆਈ ਤਾਂ ਗੱਡੀ ਡਰਾਈਵਰ ਨੇ ਬਹੁਤ ਹਾਰਨ ਮਾਰੇ, ਪਰ ਉਹ ਪਾਸੇ ਨਹੀਂ ਹਟਿਆ ਤਾਂ ਉਹ ਗੱਡੀ ਦੀ ਲਪੇਟ 'ਚ ਆ ਗਿਆ, ਜਿਸ ਨਾਲ ਉਸ ਦੀ ਖੱਬੀ ਲੱਤ ਬੁਰੀ ਤਰ੍ਹਾਂ ਕੱਟੀ ਗਈ | ਉਨ੍ਹਾਂ ਦੱਸਿਆ ਕਿ ਸਹਾਰਾ ਕਲੱਬ ਦੀ ਐਂਬੂਲੈਂਸ ਦੇ ਡਰਾਈਵਰ ਸਚਿਨ ਨੇ ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸ ਨੂੰ ਅੰਮਿ੍ਤਸਰ ਲਈ ਤਬਦੀਲ ਕਰ ਦਿੱਤਾ |

ਪਿਛਲੀ ਖ਼ਬਰ ਹੈਪੀ ਡੇਅਰੀਵਾਲ ਕਿਰਨ ਵਲੋਂ ਵਿਕਾਸ ਕਾਰਜਾਂ ਸੰਬੰਧੀ ਬੀ.ਡੀ.ਪੀ.ਓ. ਬਰਾੜ ਨਾਲ ਮੁਲਾਕਾਤ <br/> ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਲਿੰਕ ਸੜਕ ਫਿਰਨੀ ਬਣਾਉਣ ਦਾ ਉਦਘਾਟਨ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।