13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪੀ.ਪੀ.ਸੀ.ਸੀ. ਦੇ ਸੂਬਾ ਜਨਰਲ ਸਕੱਤਰ ਬਰਿੰਦਰ ਸਿੰਘ ਛੋਟੇਪੁਰ ਵਲੋਂ ਕੇ.ਸੀ. ਵੇਨੂਗੋਪਾਲ ਦੇ ਨਾਲ ਮੀਟਿੰਗ <br/>

ਪੀ.ਪੀ.ਸੀ.ਸੀ. ਦੇ ਸੂਬਾ ਜਨਰਲ ਸਕੱਤਰ ਬਰਿੰਦਰ ਸਿੰਘ ਛੋਟੇਪੁਰ, ਕੇ.ਸੀ. ਵੇਨੂ ਗੋਪਾਲ ਦੇ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ | ਅਜੀਤ ਤਸਵੀਰ <br/> 20-10-2025
ਧਾਰੀਵਾਲ, 19 ਅਕਤੂਬਰ (ਜੇਮਸ ਨਾਹਰ)-ਪਿਛਲੇ ਦਿਨੀਂ ਨਵੀਂ ਦਿੱਲੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਜਨਰਲ ਸਕੱਤਰ ਬਰਿੰਦਰ ਸਿੰਘ ਛੋਟੇਪੁਰ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂ ਗੋਪਾਲ ਦੇ ਨਾਲ ਅਹਿਮ ਮੁੱਦਿਆਂ 'ਤੇ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਵਲੋਂ ਵਿਚਾਰ ਚਰਚਾ ਕਰਦੇ ਹੋਏ ਬਿਹਾਰ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਪ੍ਰਤੀ ਰਣਨੀਤੀ ਤਿਆਰ ਕਰਨ ਦੇ ਮੰਤਵ ਨਾਲ ਗੱਲਬਾਤ ਕਰਦੇ ਹੋਏ ਤਰਨ ਤਾਰਨ ਅੰਦਰ ਹੋਣ ਜਾ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੇ ਸਬੰਧ ਵਿਚ ਵੀ ਵਿਚਾਰ ਚਰਚਾ ਕੀਤਾ | ਇਹ ਜਾਣਕਾਰੀ ਸਾਂਝੀ ਕਰਦੇ ਹੋਏ ਬਰਿੰਦਰ ਸਿੰਘ ਛੋਟੇਪੁਰ ਨੇ ਕਿਹਾ ਕਿ ਉਨ੍ਹਾਂ ਵਲੋਂ ਲਗਾਤਾਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਿਹਾਰ ਵਿਚ ਆਉਣ ਵਾਲੇ ਦਿਨਾਂ ਵਿਚ ਜ਼ੋਰਦਾਰ ਪ੍ਰਚਾਰ ਕੀਤਾ ਜਾਵੇਗਾ | ਬਰਿੰਦਰ ਸਿੰਘ ਛੋਟੇਪੁਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਮਜ਼ਬੂਤੀ ਦੇ ਨਾਲ ਤਰਨ ਤਾਰਨ ਜ਼ਿਮਨੀ ਚੋਣ ਲੜ ਰਹੀ ਹੈ ਤੇ ਉਸ ਦਾ ਵਧੀਆ ਨਤੀਜਾ ਹੀ ਆਵੇਗਾ | ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਕੇ.ਸੀ. ਵੇਨੂ ਗੋਪਾਲ ਨੇ ਪੰਜਾਬ ਦੇ ਵੀ ਕਈ ਮੁੱਦਿਆਂ ਨੂੰ ਲੈ ਕੇ ਬਰਿੰਦਰ ਸਿੰਘ ਛੋਟੇਪੁਰ ਦੇ ਨਾਲ ਲੰਬੀ ਚਰਚਾ ਕੀਤੀ ਅਤੇ ਇਹ ਚੋਣ ਜਿੱਤਣ ਲਈ ਸਿਆਸੀ ਨੁਕਤੇ ਸਾਂਝੇ ਕੀਤੇ |

ਪਿਛਲੀ ਖ਼ਬਰ ਰਮਨ ਬਹਿਲ ਵਲੋਂ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਹਲਕੇ ਦੀਆਂ ਸੰਪਰਕ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕ... ਅਗਲੀ ਖ਼ਬਰ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਿਦਿਆਰਥੀਆਂ 'ਚ ਰੰਗੋਲੀ, ਪੋਸਟਰ ਬਣਾਉਣ ਦੇ ਮੁਕਾਬਲੇ ਤੇ ਸੱਭਿਆਚਾਰਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।