13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਰਮਨ ਬਹਿਲ ਵਲੋਂ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਹਲਕੇ ਦੀਆਂ ਸੰਪਰਕ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ <br/>

ਅਜੀਤ ਡੈਸਕ 20-10-2025
ਗੁਰਦਾਸਪੁਰ, 19 ਅਕਤੂਬਰ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਹਲਕੇ ਦੇ ਪਿੰਡਾਂ 'ਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਕਰੀਬ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਸੰਪਰਕ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ | ਉਨ੍ਹਾਂ ਵਲੋਂ ਗੁਰਦਾਸਪੁਰ-ਡੇਰਾ ਬਾਬਾ ਨਾਨਕ ਰੋਡ ਤੋਂ ਹਯਾਤ ਨਗਰ ਤੋਂ ਹਰਦੋਛੰਨੀ ਰੋਡ ਲੰਬਾਈ 4.5 ਕਿੱਲੋਮੀਟਰ 'ਤੇ ਲਾਗਤ 74 ਲੱਖ ਰੁਪਏ, ਕਲਾਨੌਰ ਰੋਡ ਤੋਂ ਪੀਰਾਂਬਾਗ ਲੰਬਾਈ 1.78 ਕਿੱਲੋਮੀਟਰ ਲਾਗਤ 35 ਲੱਖ ਰੁਪਏ, ਗਜਨੀਪੁਰ ਤੋਂ ਪਿੰਡ ਦੇ ਸ਼ਮਸ਼ਾਨਘਾਟ ਤੱਕ ਲੰਬਾਈ 1.63 ਕਿੱਲੋਮੀਟਰ ਲਾਗਤ 21 ਲੱਖ 35 ਹਜ਼ਾਰ ਰੁਪਏ, ਭੋਪਰ ਤੋਂ ਨਿਰਮਲ ਸਿੰਘ ਦੇ ਡੇਰੇ ਤੱਕ ਲੰਬਾਈ 1.72 ਕਿੱਲੋਮੀਟਰ ਲਾਗਤ 31 ਲੱਖ 67 ਹਜ਼ਾਰ ਅਤੇ ਪਿੰਡ ਬਲੱਗਣ ਜਿਥੇ ਬਾਰਿਸ਼ਾਂ ਕਾਰਨ ਸੜਕ ਰੁੜ੍ਹ ਗਈ ਸੀ, ਅੱਜ ਉਥੇ ਦੀਵਾਰ ਬਣਾਉਣ ਦੀ ਸ਼ੁਰੂਆਤ ਕਰਵਾਈ, ਜਿਸ 'ਤੇ ਲਾਗਤ ਪੰਜ ਲੱਖ ਰੁਪਏ ਦੀ ਲਾਗਤ ਆਵੇਗੀ, ਦੇ ਵਿਕਾਸ ਕੰਮ ਸ਼ੁਰੂ ਕਰਵਾਏ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਆਪਣੇ ਇਸ ਉਦੇਸ਼ ਦੀ ਪੂਰਤੀ ਲਈ ਉਹ ਪੂਰੀ ਸੇਵਾ ਭਾਵਨਾ ਨਾਲ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਉਹ ਖ਼ੁਦ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ ਅਤੇ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਦੇਖਣਾ ਚਾਹੁੰਦੇ ਹਨ ਤੇ ਇਸ ਲਈ ਉਨ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ | ਇਸ ਮੌਕੇ ਪਿੰਡਾਂ ਦੇ ਪੰਚ-ਸਰਪੰਚ, ਮੁਹਤਬਰ ਵਿਅਕਤੀ ਅਤੇ ਪਾਰਟੀ ਦੇ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਪ੍ਰੇਮ ਪਬਲਿਕ ਸਕੂਲ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪੀ.ਪੀ.ਸੀ.ਸੀ. ਦੇ ਸੂਬਾ ਜਨਰਲ ਸਕੱਤਰ ਬਰਿੰਦਰ ਸਿੰਘ ਛੋਟੇਪੁਰ ਵਲੋਂ ਕੇ.ਸੀ. ਵੇਨੂਗੋਪਾਲ ਦੇ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।