07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਾਰਾਗੜ੍ਹ ਦਾਣਾ ਮੰਡੀ ਦਾ ਕੀਤਾ ਦੌਰਾ <br/>

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਨਾਜ ਮੰਡੀ ਦੇ ਦੌਰੇ ਦੌਰਾਨ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ: ਸੋਹਨ ਲਾਲ <br/> 22-10-2025
ਤਾਰਾਗੜ੍ਹ, 21 ਅਕਤੂਬਰ (ਸੋਹਨ ਲਾਲ)-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਾਰਾਗੜ੍ਹ ਦਾਣਾ ਮੰਡੀ ਦਾ ਦੌਰਾ ਕੀਤਾ | ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਜਿਨ੍ਹਾਂ ਦਾ ਵਾਅਦਾ ਹੈ ਕਿ ਮੰਡੀ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਕਿਸਾਨ, ਆੜ੍ਹਤੀ ਤੇ ਮਜ਼ਦੂਰ ਨੂੰ ਨਾ ਆਵੇ | ਉਨ੍ਹਾਂ ਦੱਸਿਆ ਕਿ ਅੱਜ ਤੱਕ ਪੰਜਾਬ ਦੀਆਂ ਮੰਡੀਆਂ ਵਿਚ 49 ਲੱਖ 47 ਹਜ਼ਾਰ ਮੀਟਰਿਕ ਟਨ ਝੋਨੇ ਦੀ ਫ਼ਸਲ ਮੰਡੀ ਵਿਚ ਆ ਚੁੱਕੀ ਹੈ | ਜਿਸ 'ਚੋਂ ਲਗਭਗ 48 ਲੱਖ ਮੀਟਰਿਕ ਟਨ ਸਰਕਾਰ ਦੁਆਰਾ ਖ਼ਰੀਦੀ ਜਾ ਚੁੱਕੀ ਹੈ | ਇਸ ਦਾ ਬਣਦਾ ਪੈਸਾ ਕਿਸਾਨ ਦਾ 2039 ਰੁਪਏ ਐਮ.ਐਸ.ਪੀ. ਦੇ ਮੁਤਾਬਿਕ 9400 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ 'ਚ ਪਾਇਆ ਜਾ ਚੁੱਕਾ ਹੈ | ਜਿਹੜਾ ਵਾਅਦਾ ਸੀ ਸਰਕਾਰ ਦਾ ਕਿ 24 ਘੰਟੇ ਵਿਚ ਅਦਾਇਗੀ ਕਿਸਾਨਾਂ ਦੇ ਖਾਤੇ ਵਿਚ ਪਾ ਦਿੱਤੀ ਜਾਵੇਗੀ ਉਹ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 36 ਲੱਖ ਐਮ.ਜੀ. ਦੇ ਕਰੀਬ ਇਕ ਲਿਮਟ ਕੀਤੀ ਜਾ ਚੁੱਕੀ ਹੈ, ਜੋ ਬਹੁਤ ਹੀ ਪੁਖ਼ਤਾ ਤਰੀਕੇ ਨਾਲ ਪੰਜਾਬ ਅੰਦਰ ਝੋਨੇ ਦੀ ਫ਼ਸਲ ਦਾ ਕੰਮਕਾਜ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਮੰਡੀ 'ਚ ਤਕਲੀਫ਼ ਨਾ ਆਵੇ, ਇਸ ਲਈ ਸਾਡਾ ਸਮੁੱਚਾ ਸਰਕਾਰੀ ਤੰਤਰ ਖ਼ਾਸ ਕਰਕੇ ਫੂਡ ਸਪਲਾਈ ਮਹਿਕਮੇ ਵਲੋਂ ਹਰ ਰੋਜ਼ ਸਾਡੇ ਅਧਿਕਾਰੀ ਮੰਡੀਆਂ ਵਿਚ ਜਾਂਦੇ ਹਨ | ਇਸ ਮੌਕੇ ਉਨ੍ਹਾਂ ਨੇ ਹਰੇਕ ਕਿਸਾਨ, ਆੜ੍ਹਤੀ ਅਤੇ ਮਜ਼ਦੂਰਾਂ ਨੂੰ ਦੀਵਾਲੀ, ਵਿਸ਼ਵਕਰਮਾ ਡੇ ਤੇ ਬੰਦੀ ਛੋੜ ਦਿਵਸ 'ਤੇ ਲੱਖ-ਲੱਖ ਵਧਾਈ ਦਿੱਤੀ |

ਪਿਛਲੀ ਖ਼ਬਰ ਗ੍ਰੀਨਲੈਂਡ ਪਬਲਿਕ ਸਕੂਲ ਨੇ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਅਗਲੀ ਖ਼ਬਰ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਪਿ੍ੰਸੀਪਲ ਡਾ. ਸੁਨੀਤਾ ਕੌਸ਼ਲ ਸਟੇਟ ਐਵਾਰਡੀ ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।