15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਿੰਡ ਅਬਾਦਗੜ੍ਹ ਨਿਵਾਸੀ ਦੀ ਮੀਰਥਲ ਹਾਈਵੇ ਰੋਡ 'ਤੇ ਟਰੱਕ ਤੇ ਟਰਾਲੇ ਦੀ ਟੱਕਰ 'ਚ ਮੌਤ <br/>

ਮੌਕੇ 'ਤੇ ਪੁੱਜ ਕੇ ਜਾਇਜ਼ਾ ਲੈਂਦੇ ਹੋਏ ਹਲਕਾ ਇੰਚਾਰਜ ਵਿਭੂਤੀ ਸ਼ਰਮਾ | ਤਸਵੀਰ: ਸੰਧੂ <br/> 23-10-2025
ਪਠਾਨਕੋਟ, 22 ਅਕਤੂਬਰ (ਸੰਧੂ)-ਜ਼ਿਲ੍ਹਾ ਪਠਾਨਕੋਟ ਦੇ ਪਿੰਡ ਅਬਾਦਗੜ੍ਹ ਨਿਵਾਸੀ ਸੋਨੀ ਲਾਲ ਦੀ ਮੀਰਥਲ ਹਾਈਵੇ ਰੋਡ 'ਤੇ ਇਕ ਟਰੱਕ ਤੇ ਟਰਾਲੇ ਦੀ ਟੱਕਰ 'ਚ ਮੌਤ ਹੋ ਗਈ | ਇਸ ਦੁੱਖਦਾਈ ਘਟਨਾ ਦੀ ਸੂਚਨਾ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਪਠਾਨਕੋਟ ਹਲਕੇ ਦੇ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ, ਐਸ.ਐਚ.ਓ. ਦਵਿੰਦਰ ਕਾਸ਼ਨੀ, ਪੁਲਿਸ ਪ੍ਰਸ਼ਾਸਨ ਤੇ ਆਮ ਆਦਮੀ ਪਾਰਟੀ ਦੇ ਸਰਪੰਚ ਮੌਕੇ 'ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਵਿਭੂਤੀ ਸ਼ਰਮਾ ਨੇ ਕਿਹਾ ਕਿ ਭਵਿੱਖ 'ਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੜਕ ਨੂੰ ਰੋਕਣ ਲਈ ਡਰਮਾ 'ਚ ਮਿੱਟੀ ਭਰਕੇ ਇਕ ਬੈਰੀਅਰ ਬਣਾਇਆ ਜਾਵੇਗਾ | ਵਿਭੂਤੀ ਸ਼ਰਮਾ ਨੇ ਮਿ੍ਤਕ ਸੋਨੀ ਲਾਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਪਰਿਵਾਰ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ |

ਪਿਛਲੀ ਖ਼ਬਰ ਦਯਾਨੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਈ ਦੀਵਾਲੀ <br/> ਅਗਲੀ ਖ਼ਬਰ ਨਿੱਜੀ ਹਸਪਤਾਲ 'ਚੋਂ 2 ਨੌਜਵਾਨਾਂ ਵਲੋਂ ਬੱਚਾ ਚੋਰੀ ਕਰਨ ਦੀ ਕੋਸ਼ਿਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।