15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦਯਾਨੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਈ ਦੀਵਾਲੀ <br/>

ਅਜੀਤ ਡੈਸਕ 23-10-2025
ਘਰੋਟਾ, 22 ਅਕਤੂਬਰ (ਸੰਜੀਵ ਗੁਪਤਾ)-ਦਯਾਨੰਦ ਇੰਟਰਨੈਸ਼ਨਲ ਪਬਲਿਕ ਸਕੂਲ ਨਾਲਾ ਘਰੋਟਾ ਵਿਖੇ ਸੱਭਿਆਚਾਰਕ ਸਮਾਗਮ ਬਹੁਤ ਉਤਸ਼ਾਹ ਤੇ ਖ਼ੁਸ਼ੀ ਨਾਲ ਆਯੋਜਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਭਾਸ਼ਣ, ਨਾਚ, ਗੀਤ ਤੇ ਨਾਟਕ ਪੇਸ਼ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਸੁੰਦਰ ਢੰਗ ਨਾਲ ਪ੍ਰਦਰਸ਼ਨ ਕੀਤਾ | ਬੱਚਿਆਂ ਨੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ 'ਚ ਵੀ ਹਿੱਸਾ ਲਿਆ ਤੇ ਆਪਣੀ ਸਿਰਜਣਾਤਮਿਕਤਾ ਤੇ ਆਤਮਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ | ਪ੍ਰੋਗਰਾਮ ਨੇ ਬੱਚਿਆਂ ਨੂੰ ਮੋਹਿਤ ਕਰ ਦਿੱਤਾ | ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੀ ਪਿ੍ੰਸੀਪਲ ਡਾ: ਵੰਦਨਾ ਮਹਾਜਨ ਨੇ ਕਿਹਾ ਕਿ ਸਕੂਲ ਸਿਰਫ਼ ਸਿੱਖਣ ਦੀ ਜਗ੍ਹਾ ਨਹੀਂ ਹੈ, ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਕ ਪਲੇਟਫ਼ਾਰਮ ਹੈ | ਅਜਿਹੇ ਪ੍ਰੋਗਰਾਮ ਬੱਚਿਆਂ 'ਚ ਵਿਸ਼ਵਾਸ, ਅਨੁਸ਼ਾਸਨ ਤੇ ਅਗਵਾਈ ਨੂੰ ਉਤਸ਼ਾਹਿਤ ਕਰਦੇ ਹਨ | ਉਨ੍ਹਾਂ ਸਾਰੇ ਬੱਚਿਆਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਉਤਸ਼ਾਹ ਤੇ ਸਮਰਪਣ ਨਾਲ ਆਪਣਾ ਕੰਮ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਕਾਂਗਰਸ ਵਲੋਂ ਐਸ.ਸੀ. ਵਿਭਾਗ ਦੀ ਨੈਸ਼ਨਲ ਕੋਆਰਡੀਨੇਟਰ ਨਿਯੁਕਤ ਟੀਨਾ ਚੌਧਰੀ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਪਿੰਡ ਅਬਾਦਗੜ੍ਹ ਨਿਵਾਸੀ ਦੀ ਮੀਰਥਲ ਹਾਈਵੇ ਰੋਡ 'ਤੇ ਟਰੱਕ ਤੇ ਟਰਾਲੇ ਦੀ ਟੱਕਰ 'ਚ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।