ਬਹਿਰਾਮਪੁਰ, 22 ਅਕਤੂਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਸਥਾਨਕ ਕਸਬਾ ਬਹਿਰਾਮਪੁਰ ਵਿਖੇ ਇਕ ਸਕੂਟਰੀ ਸਵਾਰ ਔਰਤ ਦੀ ਟਰਾਲੀ ਹੇਠਾਂ ਆ ਜਾਣ ਕਰਕੇ ਮੌਤ ਹੋ ਜਾਣ ਦੀ ਦੱੁਖਦਾਈ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਸਰਬਜੀਤ ਕੌਰ ਪਤਨੀ ਸੁਲੱਖਣ ਸਿੰਘ ਵਾਸੀ ਜੁੱਗੋਚੱਕ ਟਾਂਡਾ ਦੀਵਾਲੀ ਸਬੰਧੀ ਖਰੀਦਦਾਰੀ ਕਰਨ ਲਈ ਸਕੂਟਰੀ 'ਤੇ ਸਵਾਰ ਹੋ ਕੇ ਬਹਿਰਾਮਪੁਰ ਆਈ ਸੀ | ਜਿਸ ਦੀ ਥਾਣਾ ਬਹਿਰਾਮਪੁਰ ਨੇੜੇ ਟਰਾਲੀ ਹੇਠਾਂ ਆਉਣ ਨਾਲ ਮੌਤ ਹੋ ਗਈ | ਟਰਾਲੀ ਪਿੰਡ ਮੱਟਮਾਂ ਨਾਲ ਸਬੰਧਿਤ ਦੱਸੀ ਜਾ ਰਹੀ ਹੈ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਲਾਸ਼ ਨੰੂ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਦੀਨਾਨਗਰ ਰੋਡ ਤੇ ਗੁਰਦਾਸਪੁਰ ਰੋਡ 'ਤੇ ਦੁਕਾਨਦਾਰਾਂ ਵਲੋਂ ਸੜਕ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਰਕੇ ਅਕਸਰ ਜਾਮ ਲੱਗਦਾ ਹੈ ਤੇ ਛੋਟੇ ਮੋਟੇ ਹਾਦਸੇ ਹੁੰਦੇ ਰਹਿੰਦੇ ਹਨ |