15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਭੇਦਭਰੀ ਹਾਲਤ 'ਚ ਗੋਲੀ ਲੱਗਣ ਨਾਲ ਲੜਕੀ ਦੀ ਮੌਤ <br/>

ਅਜੀਤ ਡੈਸਕ 23-10-2025
ਬਟਾਲਾ, 22 ਅਕਤੂਬਰ (ਹਰਦੇਵ ਸਿੰਘ ਸੰਧੂ)-ਬਟਾਲਾ ਦੀ ਗੁਰੂ ਤੇਗ ਬਹਾਦਰ ਕਲੋਨੀ ਵਿਚ ਬੀਤੀ ਰਾਤ ਭੇਦਭਰੀ ਹਾਲਤ 'ਚ ਗੋਲੀ ਲੱਗਣ ਨਾਲ ਇਕ ਲੜਕੀ ਦੀ ਮੌਤ ਹੋ ਗਈ | ਸੂਤਰਾਂ ਤੋਂ ਮਿਲੀ ਜਾਣਕਾਰੀ ਲੜਕੀ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ | ਜਿਥੇ ਡਾਕਟਰਾਂ ਵਲੋਂ ਦੱਸੇ ਅਨੁਸਾਰ ਲੜਕੀ ਦੀ ਮੌਤ ਗੋਲੀ ਲੱਗਣ ਨਾਲ ਹੋਈ ਦੱਸੀ ਜਾ ਰਹੀ ਹੈ | ਜਦੋਂ ਇਸ ਸਬੰਧੀ ਐਸ.ਐਚ.ਓ. ਥਾਣਾ ਸਿਟੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਾਰਵਾਈ ਚੱਲ ਰਹੀ ਹੈ, ਪਰ ਭਰੋਸੇਯੋਗ ਸੂਤਰਾਂ ਮੁਤਾਬਿਕ ਪਰਿਵਾਰਕ ਮੈਂਬਰਾਂ ਵਲੋਂ ਪੋਸਟਮਾਰਟਮ ਤੋਂ ਬਗੈਰ ਉਸ ਦਾ ਸਸਕਾਰ ਕਰ ਦਿੱਤਾ ਗਿਆ | ਲੜਕੀ ਦਾ ਨਾਂਅ ਗੁਰਨੂਰ ਕੌਰ ਪਿੰਡ ਖੁਜਾਲਾ ਦੱਸਿਆ ਜਾ ਰਿਹਾ ਹੈ, ਜੋ ਗੁਰੂ ਤੇਗ ਬਹਾਦਰ ਕਾਲੋਨੀ ਬਟਾਲਾ 'ਚ ਕਿਰਾਏ 'ਤੇ ਰਹਿ ਰਹੀ ਸੀ |

ਪਿਛਲੀ ਖ਼ਬਰ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਾਰਨ ਹਾਰਡਵੇਅਰ ਦੀਆਂ 3 ਦੁਕਾਨਾਂ ਸੜੀਆਂ ਅਗਲੀ ਖ਼ਬਰ ਕਾਨਵੈਂਟ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਦਾ ਪੰਜ ਰੋਜ਼ਾ ਵਿੱਦਿਅਕ ਟੂਰ ਗਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।