15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਅਜੇ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 23-10-2025
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਗੁਰਦਾਸਪੁਰ 'ਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਿ੍ੰਸੀਪਲ ਸਰਬਜੀਤ ਕੌਰ ਦੀ ਪ੍ਰਧਾਨਗੀ ਹੇਠ ਸਕੂਲ ਦੇ ਧਾਰਮਿਕ ਅਧਿਆਪਕ ਅੰਮਿ੍ਤਦੀਪ ਸਿੰਘ ਵਲੋਂ ਬੱਚਿਆਂ ਤੇ ਅਧਿਆਪਕਾਂ ਨੂੰ ਨਾਲ ਲੈ ਕੇ ਸ੍ਰੀ ਸੁਖਮਨੀ ਸਾਹਿਬ, ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਬੰਦੀ ਛੋੜ ਦਾਤਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਮਹਿਮਾ ਭਰੇ ਸ਼ਬਦ ਗਾਇਨ ਕੀਤੇ ਗਏ | ਦੂਸਰੀ ਤੋਂ ਲੈ ਕੇ 5ਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੀਵਾ ਸਜਾਉਣ, 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀਆਂ ਸੁੰਦਰ ਕਲਾਕਿ੍ਤੀਆਂ ਦਾ ਪ੍ਰਦਰਸ਼ਨ ਕੀਤਾ | ਉਪਰੰਤ ਸਕੂਲ ਦੇ 4 ਹਾਊਸ ਵਿਚ ਰੰਗੋਲੀ ਮੁਕਾਬਲੇ ਕਰਵਾਏ ਗਏ, ਇਸ ਦੌਰਾਨ ਵਿਦਿਆਰਥੀਆਂ ਨੇ ਮਨਮੋਹਿਕ ਨਮੂਨਿਆਂ ਰਾਹੀਂ ਆਪਣੇ ਹੁਨਰ ਨੂੰ ਸਾਹਮਣੇ ਲਿਆਂਦਾ, ਜਿਸ ਵਿਚ ਗਿਆਨੀ ਦਿੱਤ ਸਿੰਘ ਹਾਊਸ ਨੇ ਪਹਿਲਾ, ਸ: ਕਰਤਾਰ ਸਿੰਘ ਹਾਊਸ ਤੇ ਸ: ਭਗਤ ਸਿੰਘ ਹਾਊਸ ਦੂਸਰਾ ਅਤੇ ਸ: ਊਧਮ ਸਿੰਘ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ (ਬਲਾਕ ਏ) ਵਿਚ ਨੰਨੇ-ਮੁੰਨੇ ਵਿਦਿਆਰਥੀਆਂ ਦੁਆਰਾ ਦੀਵਾਰਾਂ ਨੂੰ ਸੁੰਦਰ ਸਜਾਇਆ ਗਿਆ ਤੇ ਰੰਗ-ਰੰਗੋਲੀਆਂ ਕਾਰਡ ਬਣਾਏ ਗਏ | ਸਕੂਲ ਦੇ ਕਮਰਿਆਂ ਨੂੰ ਹੱਥਾਂ ਦੇ ਨਾਲ ਬਣਾਈਆਂ ਚੀਜ਼ਾਂ ਨਾਲ ਸਜਾਇਆ ਗਿਆ | ਪਿ੍ੰਸੀਪਲ ਦੁਆਰਾ ਪ੍ਰੋਗਰਾਮ ਦੇ ਅੰਤਿਮ ਪੜਾਅ ਵਿਚ ਦੀਵਾ-ਥਾਲੀ ਤੇ ਰੰਗੋਲੀ ਮੁਕਾਬਲਿਆਂ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਇਨੋਵਾ ਗੱਡੀ ਲੈ ਕੇ ਚੋਰ ਹੋਏ ਫ਼ਰਾਰ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ 'ਤੇ ਸ਼ਹੀਦ ਲਛਮਣ ਸਿੰਘ 'ਵਰਸਿਟੀ ਕਾਲਜ' 'ਚ ਭਾਸ਼ਨ ਮੁਕਾਬਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।