15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਇਨੋਵਾ ਗੱਡੀ ਲੈ ਕੇ ਚੋਰ ਹੋਏ ਫ਼ਰਾਰ <br/>

ਅਜੀਤ ਡੈਸਕ 23-10-2025
ਕਾਹਨੂੰਵਾਨ/ਭੈਣੀ ਮੀਆਂ ਖਾਂ, 22 ਅਕਤੂਬਰ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਪੰਜਾਬ 'ਚ ਗੋਲੀ ਚੱਲਣ ਦੇ ਮਾਮਲੇ, ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ | ਅਜਿਹਾ ਹੀ ਮਾਮਲਾ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਆਉਂਦੇ ਪਿੰਡ ਪੁਰਾਣੀਆਂ ਬਾਗੜੀਆਂ ਵਿਚ ਦੇਖਣ ਨੂੰ ਮਿਲਿਆ ਹੈ | ਪਿੰਡ ਪੁਰਾਣੀਆਂ ਬਾਗੜੀਆਂ ਦੇ ਸਰਪੰਚ ਦੀ ਗੱਡੀ ਚੋਰ ਲੈ ਰਫੂਚੱਕਰ ਹੋ ਗਏ | ਜਾਣਕਾਰੀ ਦਿੰਦਿਆਂ ਪੀੜਤ ਭਾਈ ਸਮਿੱਤਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਬੰਦ ਕਰ ਕੇ ਜਦੋਂ ਘਰ ਗਏ ਤਾਂ ਉਹ ਆਪਣੀ ਇਨੋਵਾ ਗੱਡੀ ਪੀ.ਬੀ.08-ਸੀ.ਐਕਸ.5083 ਗੁਰਦੁਆਰਾ ਸਾਹਿਬ ਦੇ ਕੋਲ ਖੜੀ ਕਰਕੇ ਘਰ ਚਲੇ ਗਏ | ਜਦੋਂ ਸਵੇਰੇ ਦੇਖਿਆ ਤਾਂ ਉਨ੍ਹਾਂ ਦੀ ਗੱਡੀ ਉੱਥੇ ਨਹੀਂ ਸੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਹਾਰ ਜਿਹੇ ਹਾਲਾਤ ਬਣ ਗਏ ਹਨ | ਅਜਿਹੀਆਂ ਘਟਨਾਵਾਂ ਹਰ ਰੋਜ਼ ਵਾਪਰ ਰਹੀਆਂ ਹਨ | ਬਹੁਤ ਸਾਰੇ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਧਮਕੀਆਂ ਭਰੇ ਫੋਨ ਆ ਰਹੇ ਹਨ ਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਬੰਧਤ ਥਾਣੇ ਦੀ ਪੁਲਿਸ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ |

ਪਿਛਲੀ ਖ਼ਬਰ ਉਸਾਰੀ ਮਿਸਤਰੀ ਮਜ਼ਦੂਰਾਂ ਨੇ ਲੇਬਰ ਚੌਕ 'ਚ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ <br/> ਅਗਲੀ ਖ਼ਬਰ ਬਾਬਾ ਅਜੇ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।