15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਉਸਾਰੀ ਮਿਸਤਰੀ ਮਜ਼ਦੂਰਾਂ ਨੇ ਲੇਬਰ ਚੌਕ 'ਚ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ <br/>

ਲੇਬਰ ਚੌਕ ਗੁਰਦਾਸਪੁਰ ਵਿਖੇ ਵਿਸ਼ਵਕਰਮਾ ਦਿਵਸ ਮਨਾਉਂਦੇ ਹੋਏ ਉਸਾਰੀ ਮਿਸਤਰੀ ਮਜ਼ਦੂਰ | ਤਸਵੀਰ: ਵਿਸ਼ਾਲ ਮੁੰਨਾ <br/> 23-10-2025
ਗੁਰਦਾਸਪੁਰ, 22 ਅਕਤੂਬਰ (ਗੁਰਪ੍ਰਤਾਪ ਸਿੰਘ)-ਅੱਜ ਲੇਬਰ ਚੌਂਕ ਵਿਖੇ ਮਜ਼ਦੂਰਾਂ ਨੇ ਇਕੱਤਰ ਹੋ ਕੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਦੀ ਅਗਵਾਈ ਹੇਠ ਲੇਬਰ ਚੌਕ ਗੁਰਦਾਸਪੁਰ ਵਿਖੇ ਸੁਰਿੰਦਰ ਪਾਲ, ਮਹਿੰਦਰਪਾਲ ਤੇ ਰਾਜਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਵਿਸ਼ਵਕਰਮਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਇਕੱਤਰ ਹੋਏ ਸੈਂਕੜੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਇਫਟੂ ਦੇ ਦਫ਼ਤਰ ਸਕੱਤਰ ਜੋਗਿੰਦਰ ਪਾਲ ਘੁਰਾਲਾ, ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ, ਸੂਬਾ ਆਗੂ ਜੋਗਿੰਦਰ ਪਾਲ ਪਨਿਆੜ ਤੇ ਸੰਦੀਪ ਕੁਮਾਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਉਦਾਰੀਕਰਨ, ਨਿੱਜੀਕਰਨ, ਸਾਮਰਾਜ ਤੇ ਕਾਰਪੋਰੇਟ ਘਰਾਨਿਆਂ ਪੱਖੀ ਨੀਤੀਆਂ ਕਾਰਨ ਹਰ ਮਿਹਨਤੀ ਵਰਗ ਖ਼ਾਸ ਕਰਕੇ ਉਸਾਰੀ ਦਾ ਕੰਮ ਕਰਦੇ ਮਜ਼ਦੂਰ ਵਰਗ ਦਾ ਜੀਵਨ ਪੱਧਰ ਬਹੁਤ ਪ੍ਰਭਾਵਿਤ ਹੋਇਆ ਹੈ | ਮਹਿੰਗਾਈ ਦਿਨੋਂ-ਦਿਨ ਵਧਦੀ ਜਾ ਰਹੀ ਹੈ | ਭਿ੍ਸ਼ਟਾਚਾਰ ਦੇ ਬੋਲਬਾਲੇ ਕਾਰਨ ਮਜ਼ਦੂਰ ਵਰਗ ਭੁੱਖਮਰੀ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ | ਉਸਾਰੀ ਮਜ਼ਦੂਰਾਂ ਦੁਆਰਾ ਲੰਮਾ ਸੰਘਰਸ਼ ਕਰਕੇ ਕੇਂਦਰ ਸਰਕਾਰ ਤੋਂ 1996 ਵਿਚ ਜੋ ਕਾਨੂੰਨ ਉਨ੍ਹਾਂ ਦੀ ਭਲਾਈ ਲਈ ਬਣਾਇਆ ਗਿਆ ਸੀ, ਸਰਕਾਰ ਉਸ ਨੂੰ ਵੀ ਲਾਗੂ ਨਹੀਂ ਕਰ ਰਹੀ, ਸਗੋਂ ਕਿਰਤ ਕਾਨੰੂਨਾਂ ਵਿਚ ਸੋਧਾਂ ਕਰਕੇ ਮਜ਼ਦੂਰਾਂ ਦੀ ਭਲਾਈ ਲਈ ਬਣੇ ਅਨੇਕਾਂ ਕਿਰਤ ਕਾਨੰੂਨਾਂ ਨੂੰ ਚਾਰ ਕੋਡਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਮਜ਼ਦੂਰਾਂ ਦੀ ਦਿਹਾੜੀ ਦਾ ਸਮਾਂ 8 ਘੰਟੇ ਤੋਂ ਵਧਾ ਕੇ 12 ਘੰਟੇ ਕਰ ਦਿੱਤਾ ਗਿਆ ਹੈ | ਲੇਬਰ ਚੌਂਕ ਦੀ ਕਮੇਟੀ ਵਲੋਂ ਸੰਗਤਾਂ ਲਈ ਚਾਹ, ਲੱਡੂ ਅਤੇ ਸੇਵੀਆਂ-ਬਦਾਨੇ ਦਾ ਖੁੱਲ੍ਹਾ ਲੰਗਰ ਲਗਾਇਆ ਗਿਆ | ਇਸ ਮੌਕੇ ਲਖਵਿੰਦਰ ਗਿੰਨੀ, ਮਦਨ ਲਾਲ, ਤਰਸੇਮ ਲਾਲ, ਗੋਗੀ, ਰਵੀ, ਬਾਬਾ ਸ਼ੇਰਾ, ਗੁਰਦੀਪ ਸਿੰਘ, ਪਰਮਜੀਤ, ਸੁਰਜੀਤ ਅਤੇ ਰੌਸ਼ਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਦਿੱਤਿਆ ਉਪਲ ਗੁਰਦਾਸਪੁਰ ਦੇ ਹੋਣਗੇ ਨਵੇਂ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਇਨੋਵਾ ਗੱਡੀ ਲੈ ਕੇ ਚੋਰ ਹੋਏ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।