15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਅਦਿੱਤਿਆ ਉਪਲ ਗੁਰਦਾਸਪੁਰ ਦੇ ਹੋਣਗੇ ਨਵੇਂ ਡਿਪਟੀ ਕਮਿਸ਼ਨਰ

ਅਜੀਤ ਡੈਸਕ 23-10-2025
ਗੁਰਦਾਸਪੁਰ, 22 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਹੁਕਮ ਜਾਰੀ ਕਰਦੇ ਹੋਏ ਗੁਰਦਾਸਪੁਰ ਦੇ ਨਵੇਂ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਲਗਾਏ ਗਏ ਹਨ, ਜੋ ਇਸ ਤੋਂ ਪਹਿਲਾਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸਨ ਤੇ ਉਨ੍ਹਾਂ ਕੋਲ ਕਮਿਸ਼ਨਰ ਨਗਰ ਨਿਗਮ ਪਠਾਨਕੋਟ ਦਾ ਵਾਧੂ ਚਾਰਜ ਵੀ ਹੋਵੇਗਾ | ਜਦੋਂ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੰੂ ਅੰਮਿ੍ਤਸਰ ਨਿਯੁਕਤ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਨੇ ਦੱਸਿਆ ਕਿ ਗੁਰਦਾਸਪੁਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕਾਂ ਨੰੂ ਪੂਰਨ ਤੌਰ 'ਤੇ ਜਾਣੂ ਕਰਵਾਇਆ ਜਾਵੇਗਾ | ਜਦੋਂ ਕਿ ਸ਼ਹਿਰ ਵਾਸੀਆਂ ਦੀਆਂ ਦੁੱਖ ਤਕਲੀਫਾਂ ਨੰੂ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਤੇ ਲੋਕਾਂ ਨੰੂ ਅਮਨ ਪਸੰਦ ਜ਼ਿਲ੍ਹਾ ਪ੍ਰਸ਼ਾਸਨ ਮੁਹੱਈਆ ਕਰਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ |

ਪਿਛਲੀ ਖ਼ਬਰ ਤਰਨ ਤਾਰਨ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-ਅਕਾਲੀ ਆਗੂ <br/> ਅਗਲੀ ਖ਼ਬਰ ਉਸਾਰੀ ਮਿਸਤਰੀ ਮਜ਼ਦੂਰਾਂ ਨੇ ਲੇਬਰ ਚੌਕ 'ਚ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।