16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਦੇ 2 ਅਧਿਆਪਕ 'ਡਾ. ਰਾਧਾ ਕ੍ਰਿਸ਼ਨਨ' ਪੁਰਸਕਾਰ ਨਾਲ ਸਨਮਾਨਿਤ <br/>

ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ (ਲੇਹਲ) ਧਾਰੀਵਾਲ ਦੇ ਅਧਿਆਪਕ ਮਨਪ੍ਰੀਤ ਕੌਰ ਛੀਨਾ ਤੇ ਗੁਰਪ੍ਰੀਤ ਕੌਰ ਪੁਰਸਕਾਰ ਨਾਲ | ਤਸਵੀਰ : ਸਵਰਨ ਸਿੰਘ <br/> 23-10-2025
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਰਾਣਾ ਸਵਰਾਜ ਯੂਨੀਵਰਸ਼ਲ ਪਬਲਿਕ ਸਕੂਲ (ਲੇਹਲ) ਧਾਰੀਵਾਲ ਦੇ 2 ਅਧਿਆਪਕ ਮਨਪ੍ਰੀਤ ਕੌਰ ਛੀਨਾ ਤੇ ਗੁਰਪ੍ਰੀਤ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਉਤੱਮਤਾ ਤੇ ਲਗਨ ਲਈ 'ਡਾ. ਰਾਧਾ ਕ੍ਰਿਸ਼ਨਨ' ਪੁਰਸਕਾਰ ਨਾਲ ਸਨਮਾਨਿਤ ਕੀਤੇ ਗਏ ਹਨ | ਇਸ ਸਬੰਧੀ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਐੱਸ.ਐੱਸ. ਛੀਨਾ ਨੇ ਦੱਸਿਆ ਕਿ ਇਹ ਪੁਰਸਕਾਰ ਸ: ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਵਾਈਸ ਚਾਂਸਲਰ ਡਾ. ਐੱਸ.ਕੇ. ਮਿਸ਼ਰਾ ਵਲੋਂ ਦਿੱਤੇ ਗਏ | ਚੇਅਰਮੈਨ ਡਾ. ਐੱਸ.ਐੱਸ. ਛੀਨਾ ਤੇ ਪਿ੍ੰਸੀਪਲ ਜਤਿੰਦਰ ਕੌਰ ਸੋਹਲ ਨੇ ਅਧਿਆਪਕ ਮਨਪ੍ਰੀਤ ਕੌਰ ਛੀਨਾ ਤੇ ਗੁਰਪ੍ਰੀਤ ਕੌਰ ਦੀ ਇਸ ਪ੍ਰਾਪਤੀ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਅਧਿਆਪਕਾਂ ਦਾ ਸਿੱਖਿਆ ਪ੍ਰਤੀ ਜਾਨੂੰਨ, ਅਡੋਲ ਵਿਸ਼ਵਾਸ ਤੇ ਵਿਦਿਆਰਥੀਆਂ ਲਈ ਲਗਨ ਕਰ ਕੇ ਹੀ ਇਸ ਪੁਰਸਕਾਰ ਦੇ ਤੁਸੀਂ ਹੀ ਹੱਕਦਾਰ ਸੀ | ਇਨ੍ਹਾਂ ਅਧਿਆਪਕਾਂ ਦਾ ਸਕੂਲ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ ਗੁਰਦਾਸਪੁਰ ਦੇ ਕਾਰੋਬਾਰੀਆਂ ਤੇ ਕਾਰੀਗਰਾਂ ਨੇ ਵਿਸ਼ਵਕਰਮਾ ਦਿਵਸ ਮਨਾਇਆ <br/> ਅਗਲੀ ਖ਼ਬਰ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ 'ਚ ਵਿਸ਼ਵਕਰਮਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।