ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ)-ਉੱਘੇ ਸਮਾਜ ਸੇਵਕ ਤੇ ਵਾਤਾਵਰਨ ਪ੍ਰੇਮੀ ਡਾ: ਐਸ ਯੂਸਫ ਵਲੋਂ ਬੂਟੇ ਵੰਡ ਕੇ ਗਰੀਨ ਦੀਵਾਲੀ ਮਨਾਈ ਗਈ | ਉਨ੍ਹਾਂ ਦੱਸਿਆ ਕਿ ਸਾਨੰੂ ਆਪ ਤੇ ਆਪਣੇ ਬੱਚਿਆਂ ਨੰੂ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਸਾਹ ਤੇ ਚਮੜੀ ਆਦਿ ਦੀਆਂ ਬਿਮਾਰੀਆਂ ਤੋਂ ਬਚਣ ਲਈ ਪ੍ਰਦੂਸ਼ਣ ਫੈਲਾਉਣ ਵਾਲੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਇਸ ਮੌਕੇ ਡਾ: ਕੇ.ਕੇ. ਲਖਣਪਾਲ, ਨੀਲਮ ਕੁਮਾਰ ਸ਼ਰਮਾ, ਲਖਵਿੰਦਰ ਸਿੰਘ, ਵਿਜੇ ਕੁਮਾਰ ਅਤੇ ਦੀਪਕ ਸ਼ਰਮਾ ਆਦਿ ਹਾਜ਼ਰ ਸਨ |