28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੀ 37ਵੀਂ ਸਾਲਾਨਾ ਬਰਸੀ ਮੌਕੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ <br/>

ਅਜੀਤ ਡੈਸਕ 24-10-2025
ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਮਹਾਨ ਸ਼ਖਸੀਅਤ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ 37ਵੀਂ ਸਾਲਾਨਾ ਬਰਸੀ ਸਮਾਗਮ ਦੀਆਂ ਗੁਰਮਤਿ ਲਹਿਰਾਂ ਦੀ ਸ਼ੁਰੂਆਤ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣ ਵਿਖੇ ਸ਼ੁਰੂ ਹੋਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ਤਪ ਅਸਥਾਨ ਮਲਕਪੁਰ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਤੇ ਬਾਬਾ ਸਰਵਣ ਸਿੰਘ ਨੇ ਵੱਡੀ ਗਿਣਤੀ 'ਚ ਸੰਗਤਾਂ ਨਾਲ ਹਾਜ਼ਰੀਆਂ ਭਰੀਆਂ | ਸਮਾਗਮਾਂ ਸਬੰਧੀ ਬਾਬਾ ਸੁਖਵਿੰਦਰ ਸਿੰਘ ਤੇ ਬਾਬਾ ਸਰਵਣ ਸਿੰਘ ਨੇ ਦੱਸਿਆ ਕਿ ਇਸ ਵਾਰ ਦੇ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਕੀਰਤਨੀ ਜਥੇ, ਕਥਾਵਾਚਕ ਤੇ ਧਰਮ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਦੇ ਅੰਮਿ੍ਤ ਰਸ ਨਾਲ ਨਿਹਾਲ ਕਰਨਗੇ | ਉਨ੍ਹਾਂ ਕਿਹਾ ਕਿ ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਯਾਦ 'ਚ ਹੋਣ ਵਾਲੇ ਇਹ ਸਮਾਗਮ ਸਿੱਖ ਪੰਥ ਨੂੰ ਆਤਮਿਕ ਤੌਰ 'ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਦਾ ਸੁਨੇਹਾ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਸਿੱਖ ਕੌਮ ਨੂੰ ਫੋਕੇ ਵਹਿਮਾਂ, ਰੂੜ੍ਹੀਆਂ ਅਤੇ ਪਤਿਤਪੁਣੇ ਤੋਂ ਬਚਾਅ ਕੇ ਖਾਲਸਾ ਮਰਿਯਾਦਾ ਨਾਲ ਜੋੜਨ ਲਈ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਅਤੇ ਬਾਬਾ ਤਰਨਜੀਤ ਸਿੰਘ ਖਾਲਸਾ ਨਿੱਕੇ ਘੁੰਮਣਾਂ ਵਾਲਿਆਂ ਵਲੋਂ ਕੀਤੇ ਜਾ ਰਹੇ ਧਾਰਮਿਕ ਉਪਰਾਲਿਆਂ ਦੇ ਤਹਿਤ ਇਸ ਵਾਰ ਦੇ ਸਮਾਗਮਾਂ ਵਿਚ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਰਹੇ ਹਨ, ਜੋ 24 ਅਕਤੂਬਰ ਦੀ ਰਾਤ 10 ਵਜੇ ਆਪਣੇ ਗੁਰਮਤਿ ਕੀਰਤਨ ਰਾਹੀਂ ਸੰਗਤਾਂ ਨੂੰ ਰੂਹਾਨੀ ਆਨੰਦ ਨਾਲ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਸਮਾਗਮ ਸਥਾਨ 'ਤੇ ਵੱਡੇ ਪੱਧਰ 'ਤੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿਚ ਮੁਫ਼ਤ ਜਾਂਚ ਤੇ ਦਵਾਈਆਂ ਦੀ ਸਹੂਲਤ ਹੋਵੇਗੀ | ਇਸ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਸਬੰਧਤ ਵਿਸ਼ੇਸ਼ ਪ੍ਰਦਰਸ਼ਨੀਆਂ ਵੀ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 25 ਅਕਤੂਬਰ ਨੂੰ ਭਾਰੀ ਅੰਮਿ੍ਤ ਸੰਚਾਰ ਹੋਣਗੇ, ਜਿਨਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਖੰਡੇ ਬਾਟੇ ਦੀ ਪਹੁਲ ਛਕ ਕੇ ਗੁਰੂ ਦੇ ਸੱਚੇ ਸਿਪਾਹੀ ਬਣਨਗੀਆਂ |

ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਤੋਂ ਕਾਦੀਆਂ ਲਿੰਕ ਸੜਕ ਨੂੰ ਚੌੜਿਆਂ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਰਵਾਇਆ <br/> ਅਗਲੀ ਖ਼ਬਰ ਦੀਵਾਲੀ ਦੀ ਰਾਤ ਕੋਠੇ 'ਤੇ ਖੜ੍ਹੀ ਔਰਤ ਹੋਈ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।