ਬਟਾਲਾ, 23 ਅਕਤੂਬਰ (ਹਰਦੇਵ ਸਿੰਘ ਸੰਧੂ)-11 ਨਵੰਬਰ ਨੂੰ ਤਰਨ ਤਾਰਨ ਵਿਖੇ ਹੋਣ ਜਾ ਰਹੀ ਵਿਧਾਨ ਸਭਾ ਦੀ ਜ਼ਿਮਨੀ ਚੋਣ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਖੜੇ੍ਹ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਬਟਾਲਾ ਹਲਕੇ ਤੋਂ ਭਾਈ ਗੁਰਪ੍ਰੀਤ ਸਿੰਘ ਬਟਾਲਾ ਆਪਣੇ ਸਾਥੀਆਂ ਸਮੇਤ ਤਰਨ ਤਾਰਨ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਲਈ ਲਾਮਬੰਦ ਕਰ ਰਹੇ ਹਨ | ਇਸ ਬਾਰੇ ਭਾਈ ਗੁਰਪ੍ਰੀਤ ਸਿੰਘ ਬਟਾਲਾ ਨੇ ਦੱਸਿਆ ਕਿ ਪਾਰਟੀ ਵਲੋਂ ਮੇਰੀ ਸੇਵਾ ਤਰਨ ਤਾਰਨ ਦੇ ਵਾਰਡ ਨੰ: ਇਕ ਵਿਚ ਲਗਾਈ ਗਈ, ਜਿੱਥੇ ਵਾਰਡ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅਸੀਂ ਵੋਟਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਰਹੇ ਹਾਂ | ਉਨ੍ਹਾਂ ਕਿਹਾ ਕਿ ਭਾਈ ਮਨਦੀਪ ਸਿੰਘ ਨੂੰ ਤਰਨ ਤਾਰਨ ਹਲਕੇ ਵਲੋਂ ਬਹੁਤ ਵੱਡਾ ਬਹੁਮਤ ਮਿਲ ਰਿਹਾ ਹੈ | ਸਾਡੀ ਪਾਰਟੀ ਦਾ ਉਮੀਦਵਾਰ ਵੱਡੇ ਫ਼ਰਕ ਨਾਲ ਵੋਟਾਂ ਲੈ ਕੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ | ਉਨ੍ਹਾਂ ਕਿਹਾ ਕਿ ਇਸ ਵਾਰਡ ਵਿਚ ਵੱਖ-ਵੱਖ ਪਾਰਟੀਆਂ ਦੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋ ਰਹੇ ਹਨ | ਇਸ ਮੌਕੇ ਜਤਿੰਦਰ ਸਿੰਘ ਸੋਹਲ ਹਲਕਾ ਕਾਦੀਆਂ, ਕਰਮਜੀਤ ਸਿੰਘ ਬਲਾਕ ਮੈਂਬਰ, ਮਲਕੀਅਤ ਸਿੰਘ ਪਨੂੰ ਫ਼ਤਹਿਗੜ੍ਹ ਚੂੜੀਆਂ, ਸੁਖਦਿਆਲ ਸਿੰਘ, ਨਿਰਵੈਰ ਸਿੰਘ ਫ਼ੌਜੀ, ਗੁਰਕੀਰਤ ਸਿੰਘ, ਮਨਜਿੰਦਰ ਸਿੰਘ ਫ਼ੌਜੀ, ਬਲਵਿੰਦਰ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ |