28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਬਰਿਆਰਾਂ ਵਾਲਿਆਂ ਦੀ ਬਰਸੀ 28 ਨੂੰ <br/>

ਸੰਤ ਬਾਬਾ ਕਰਤਾਰ ਸਿੰਘ ਜੀ ਬਰਿਆਰਾਂ ਵਾਲੇ <br/> 24-10-2025
ਘੁਮਾਣ, 23 ਅਕਤੂਬਰ (ਬੰਮਰਾਹ)-ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਬਰਿਆਰਾਂ ਵਾਲਿਆਂ ਦੀ 43ਵੀਂ ਬਰਸੀ 28 ਅਕਤੂਬਰ ਨੂੰ ਡੇਰਾ ਸੰਤ ਬਾਬਾ ਕਰਤਾਰ ਸਿੰਘ ਜੀ ਪਿੰਡ ਬਰਿਆਰ ਨੇੜੇ ਘੁਮਾਣ ਵਿਖੇ ਸ਼ਰਧਾ ਤੇ ਭਾਵਨਾ ਨਾਲ ਮਨਾਈ ਜਾ ਰਹੀ ਹੈ | ਇਸ ਸਬੰਧੀ ਜਥੇਦਾਰ ਕਸ਼ਮੀਰ ਸਿੰਘ ਬਰਿਆਰ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਤੇ ਭਾਈ ਚਮਕੌਰ ਸਿੰਘ ਬਰਿਆਰ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸ ਵਾਰ ਵੀ ਬਰਸੀ ਮਨਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਇਨ੍ਹਾਂ ਸਮਾਗਮਾਂ 'ਚ ਹਾਜ਼ਰੀ ਭਰਨਗੀਆਂ | ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | ਸ਼ਾਮ ਨੂੰ ਦੀਵਾਨ ਸੱਜਣਗੇ, ਜਿਸ 'ਚ ਪੰਥ ਦੇ ਪ੍ਰਸਿੱਧ ਰਾਗੀ ਤੇ ਪ੍ਰਚਾਰਕ ਪਹੁੰਚਣਗੇ | ਇਸੇ ਤਰ੍ਹਾਂ 27 ਅਕਤੂਬਰ ਦੀ ਸ਼ਾਮ ਨੂੰ 7 ਵਜੇ ਤੋਂ ਰਾਤ 10 ਵਜੇ ਤੱਕ ਗਿਆਨੀ ਜਸਵਿੰਦਰ ਸਿੰਘ ਹੈਡ ਗ੍ਰੰਥੀ ਤੇ ਕਥਾਵਾਚਕ ਗੁਰਦੁਆਰਾ ਬੁਰਜ ਸਾਹਿਬ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ | 28 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਛੱਤੀਸਗੜ੍ਹ ਭਲਾਈ ਨਗਰ ਦੀਆਂ ਸੰਗਤਾਂ ਦੇ ਜਥੇ ਤੇ ਹੋਰ ਪੰਥ ਪ੍ਰਸਿੱਧ ਪ੍ਰਚਾਰਕ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀ ਭਰਨਗੇ | ਉਨ੍ਹਾਂ ਕਿਹਾ ਕਿ 3 ਦਿਨ ਇਹ ਸਮਾਗਮ ਚਲਦੇ ਰਹਿਣਗੇ ਤੇ ਸੰਗਤਾਂ ਲਈ ਰਿਹਾਇਸ਼ ਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ |

ਪਿਛਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਪਿੰਡ ਤਰੇਜਾ ਨਗਰ ਵਿਖੇ ਵਿਸ਼ਾਲ ਮਸੀਹ ਸੰਮੇਲਨ ਸ਼ਰਧਾ ਭਾਵਨਾ ਨਾਲ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।