28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ <br/>

ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਹੋਏ ਸਮਾਗਮ ਦੌਰਾਨ ਬੱਚਿਆਂ ਸਮੇਤ ਪਿ੍ੰਸੀਪਲ ਤੇ ਪ੍ਰਬੰਧਕ | ਤਸਵੀਰ : ਨਾਗਰਾ <br/> 24-10-2025
ਕੋਟਲੀ ਸੂਰਤ ਮੱਲ੍ਹੀ, 23 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਬੜੇ ਹੀ ਸਤਿਕਾਰ, ਆਦਰ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਦੇ ਜਾਪ ਕਰਕੇ ਕੀਤੀ ਗਈ, ਜਿਸ ਨਾਲ ਪੂਰਾ ਸਕੂਲ ਗੁਰਬਾਣੀ ਦੇ ਮਿੱਠੜੇ ਸੁਰਾਂ ਨਾਲ ਗੂੰਜ ਉੱਠਿਆ | ਇਸ ਮੌਕੇ ਅਧਿਆਪਕਾ ਮਨਿੰਦਰ ਕੌਰ ਅਤੇ ਪਿ੍ੰਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ | ਇਸ ਮੌਕੇ 'ਤੇ ਸੰਸਥਾ ਦੇ ਡਾਇਰੈਕਟਰ ਅਯੋਧ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸੰਸਾਰ ਭਰ ਵਿਚ ਸ਼ਾਂਤੀ ਤੇ ਮਨੁੱਖਤਾ ਦਾ ਸੁਨੇਹਾ ਫ਼ੈਲਾਉਂਦੀ ਹੈ | ਉਨ੍ਹਾਂ ਨੇ ਬਾਬਾ ਬੁੱਢਾ ਸਾਹਿਬ ਜੀ ਦੀ ਗੁਰਮਤਿ ਸੇਵਾ ਤੇ ਸਮਰਪਣ ਭਾਵਨਾ ਨੂੰ ਵੀ ਯਾਦ ਕੀਤਾ | ਉਨ੍ਹਾਂ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਨ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਜੀਵਨ ਬਾਰੇ ਵੀ ਚਾਨਣਾ ਪਾਇਆ, ਜਿਸ ਨਾਲ ਵਿਦਿਆਰਥੀਆਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਆਤਮਿਕ ਜੀਵਨ ਤੇ ਸੇਵਾ ਭਾਵਨਾ ਬਾਰੇ ਜਾਣਕਾਰੀ ਮਿਲੀ | ਪਿ੍ੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਆਪਣੇ ਜੀਵਨ ਵਿਚ ਅਪਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਚੰਗੇ ਇਨਸਾਨ ਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ | ਇਸ ਮੌਕੇ ਸੰਸਥਾ ਦੇ ਐੱਮ.ਡੀ. ਹਰਦਿਆਲ ਸਿੰਘ ਭੱਟੀ ਅਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਵੀ ਸਭ ਨੂੰ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਬਰਿਆਰਾਂ ਵਾਲਿਆਂ ਦੀ ਬਰਸੀ 28 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।