28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ <br/>

ਭਾਈ ਗੁਰਜੰਟ ਸਿੰਘ ਦੇ ਜਥੇ ਦਾ ਸਨਮਾਨ ਕਰਦੇ ਭਾਈ ਤਰਸੇਮ ਸਿੰਘ | ਅਜੀਤ ਤਸਵੀਰ <br/> 24-10-2025
ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਨਜ਼ਦੀਕ ਪੈਂਦੇ ਪਿੰਡ ਫੁਲਕੇ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੂਸਰਾ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ | ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਤੇ ਸਮਾਜ ਸੇਵੀ ਭਾਈ ਤਰਸੇਮ ਸਿੰਘ, ਭਾਈ ਤਜਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਉਮਰਪੁਰਾ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀ ਫੁਲਕੇ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ਼ਾਮ ਦੇ ਸਮੇਂ ਰਹਿਰਾਸ ਸਾਹਿਬ ਜੀ ਦੇ ਪਾਠ ਕੀਤਾ ਗਿਆ | ਇਸ ਤੋਂ ਬਾਅਦ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਗ੍ਰੰਥੀ ਬੀਬੀ ਪਰਵਿੰਦਰ ਕੌਰ ਨੇ ਅਰਦਾਸ ਬੇਨਤੀ ਕੀਤੀ | ਕੀਰਤਨੀ ਜਥਾ ਭਾਈ ਪ੍ਰੇਮ ਸਿੰਘ ਬੰਬੇ ਵਾਲੇ, ਭਾਈ ਗੁਰਜੰਟ ਸਿੰਘ ਵੈਰੋਨੰਗਲ, ਢਾਡੀ ਜਥਾ ਭਾਈ ਨਿਰਮਲ ਸਿੰਘ ਜੇਠੂਵਾਲ, ਕਥਾਵਾਚਕ ਭਾਈ ਮਨਦੀਪ ਸਿੰਘ ਵਿਦਿਆਰਥੀ ਰਾਜਸਥਾਨ ਵਾਲਿਆਂ ਨੇ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਸਟੇਜ ਸੈਕਟਰੀ ਦੀ ਸੇਵਾ ਭਾਈ ਸੁਖਵਿੰਦਰ ਸਿੰਘ ਉਮਰਪੁਰਾ ਵਲੋਂ ਨਿਭਾਈ ਗਈ | ਸਮਾਗਮ 'ਚ ਪਹੁੰਚੇ ਹੋਏ ਮਹਾਂਪੁਰਖ ਤੇ ਜਥਿਆਂ ਸਮੇਤ ਆਈਆਂ ਸ਼ਖ਼ਸੀਅਤਾਂ ਦਾ ਭਾਈ ਤਰਸੇਮ ਸਿੰਘ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਕਰਮ ਸਿੰਘ, ਸਰਪੰਚ ਨਰਿੰਦਰ ਕੌਰ, ਬਾਬਾ ਪਰਮਜੀਤ ਸਿੰਘ, ਹੀਰਾ ਸਿੰਘ, ਲਖਬੀਰ ਸਿੰਘ ਚੌਕੀਦਾਰ, ਸ਼ਿੰਗਾਰਾ ਸਿੰਘ, ਜਗੀਰ ਸਿੰਘ, ਗਰੀਬ ਸਿੰਘ, ਕੁਲਦੀਪ ਸਿੰਘ, ਸ਼ਰਨਜੀਤ ਸਿੰਘ ਸੋਨੂੰ, ਜਗਪ੍ਰੀਤ ਸਿੰਘ, ਬਾਬਾ ਗੁਰਦੀਪ ਸਿੰਘ ਚਾਹਲ, ਠੇਕੇਦਾਰ ਜੋਗਾ ਸਿੰਘ, ਤੇਜਿੰਦਰ ਸਿੰਘ ਕਾਕੂ, ਬਲਕਾਰ ਸਿੰਘ, ਪ੍ਰਭਜੀਤ ਸਿੰਘ, ਗੁਰਪ੍ਰੀਤ ਸਿੰਘ ਉਮਰਪੁਰ, ਸੁਰਜੀਤ ਸਿੰਘ ਕੈਨੇਡਾ, ਥਾਣੇਦਾਰ ਵੱਸਣ ਸਿੰਘ, ਮਨਪ੍ਰੀਤ ਸਿੰਘ ਧੰਨਾ, ਸ਼ੀਤਲ ਸਿੰਘ, ਸਰਬਜੀਤ ਸਿੰਘ ਜੇਸੀਬੀ ਵਾਲਾ, ਸਤਨਾਮ ਸਿੰਘ ਏ.ਐੱਸ.ਆਈ., ਨਾਜਰ ਸਿੰਘ ਫੁਲਕੇ, ਮਾਸਟਰ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੋਲਡਨ ਪਬਲਿਕ ਸਕੂਲ ਦੇਹੜ 'ਚ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।