ਕੋਟਲੀ ਸੂਰਤ ਮੱਲ੍ਹੀ, 23 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਦੇਹੜ ਦੇ ਗੋਲਡਨ ਪਬਲਿਕ ਸਕੂਲ 'ਚ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ 'ਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਸਬੰਧੀ ਸਕੂਲ ਪਿ੍ੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਬੱਚਿਆਂ ਨੂੰ ਮੁਕਾਬਲੇ ਦੇ ਹਾਣੀ ਬਣਾਉਣ ਤੇ ਉਨ੍ਹਾਂ 'ਚ ਆਤਮ ਵਿਸ਼ਵਾਸ ਬਣਾਉਣ ਲਈ ਸੁੰਦਰ ਲਿਖਾਈ, ਭਾਸ਼ਣ ਤੇ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਪੂਰੇ ਆਤਮ ਵਿਸ਼ਵਾਸ ਨਾਲ ਹਿੱਸਾ ਲਿਆ ਤੇ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਗਟਾਵਾ ਕਰਦਿਆਂ ਇਨਾਮ ਜਿੱਤੇ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੁਕਾਬਲਿਆਂ 'ਚ ਅੱਵਲ ਰਹਿਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ 'ਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਹੋਰ ਗਤੀਵਿਧੀਆਂ ਰਾਹੀਂ ਵੀ ਆਪਣਾ ਹੁਨਰ ਦਿਖਾਉਣ ਦਾ ਮੌਕਾ ਦਿੱਤਾ ਜਾਂਦਾ ਹੈ | ਸਮਾਗਮ 'ਚ ਉਚੇਚੇ ਤੌਰ 'ਤੇ ਸਕੂਲ ਦੇ ਐੱਮ.ਡੀ. ਕੰਵਲਜੀਤ ਕੌਰ ਨੇ ਸ਼ਿਰਕਤ ਕੀਤੀ | ਇਸ ਮੌਕੇ ਪਿ੍ੰਸੀਪਲ ਸੰਨੀ ਬਡਿਆਲ, ਰਜਵਿੰਦਰ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਭੁਪਿੰਦਰ ਕੌਰ, ਜੋਤੀ, ਗੁਰਪ੍ਰੀਤ ਕੌਰ, ਰੀਤਿਕਾ, ਅਨਮੋਲਪ੍ਰੀਤ ਕੌਰ, ਮਮਤਾ, ਅੰਜਲੀ, ਕਿਰਨਦੀਪ ਕੌਰ ਆਦਿ ਹਾਜ਼ਰ ਸਨ |