28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਕਲਾਨੌਰ 'ਚ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਮਨਾਇਆ <br/>

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ ਕਲਾਨੌਰ ਦੇ ਬੱਚੇ ਸ਼ਬਦਾਂ ਦਾ ਗਾਇਨ ਕਰਦੇ ਹੋਏ | ਅਜੀਤ ਤਸਵੀਰ <br/> 24-10-2025
ਕਲਾਨੌਰ, 23 ਅਕਤੂਬਰ (ਪੁਰੇਵਾਲ)-ਸਥਾਨਕ ਸਾਹਿਬਜ਼ਾਦਾ ਜੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁਖਜੀਤ ਕੌਰ ਮੱਲ੍ਹੀ, ਅਮਰਿੰਦਰ ਸਿੰਘ ਮੱਲ੍ਹੀ, ਸੁਪ੍ਰੀਤ ਕੌਰ ਮੱਲ੍ਹੀ ਦੀਆਂ ਹਦਾਇਤਾਂ ਤੇ ਪਿ੍ੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ, ਉਪ ਪਿ੍ੰਸੀਪਲ ਜਗਪ੍ਰੀਤ ਕੌਰ, ਕੋਆਰਡੀਨੇਟਰ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਮਹਾਂਬਲੀ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ ਕੀਤਾ ਗਿਆ | ਇਸ ਦੌਰਾਨ ਸਵੇਰ ਦੀ ਸਭਾ ਤੋਂ ਬਾਅਦ ਸਕੂਲ ਅਧਿਆਪਕਾਂ ਤੇ ਵੱਖ-ਵੱਖ ਜਮਾਤਾਂ ਦੇ ਬੱਚਿਆਂ ਵਲੋਂ ਸ਼ਬਦਾਂ ਦਾ ਗਾਇਨ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਪਿ੍ੰਸੀਪਲ ਵਿਦਿਆਰਥੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਕਾਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਪਿ੍ੰਸਪੀਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਤੇ ਰਜਾ 'ਚ ਰਹਿ ਕੇ ਆਪਣੇ ਜੀਵਨ ਨੂੰ ਬਤੀਤ ਕਰਨਾਂ ਚਾਹੀਦਾ ਹੈ | ਚੇਅਰਮੈਨ ਅਜੀਤ ਸਿੰਘ ਮੱਲ੍ਹੀ ਨੇ ਬੱਚਿਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ |

ਪਿਛਲੀ ਖ਼ਬਰ ਮਸੀਹ ਭਲਾਈ ਬੋਰਡ ਦੇ ਚੇਅਰਮੈਨ ਡੈਨੀਅਲ ਭੱਟੀ ਨਾਲ ਮਸੀਹ ਆਗੂਆਂ ਵਲੋਂ ਮੁਲਾਕਾਤ <br/> ਅਗਲੀ ਖ਼ਬਰ ਗੋਲਡਨ ਪਬਲਿਕ ਸਕੂਲ ਦੇਹੜ 'ਚ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।