28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

'ਆਪ' ਦੇ ਮੁੱਖ ਦਫ਼ਤਰ ਬੁੱਲ੍ਹੋਵਾਲ 'ਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਮੁਸ਼ਕਿਲਾਂ <br/>

ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ | ਤਸਵੀਰ : ਸੁੱਚਾ ਸਿੰਘ ਬੁੱਲੋਵਾਲ <br/> 24-10-2025
ਅਲੀਵਾਲ, 23 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂੰ ਆਪਣੇ ਹਲਕੇ 'ਚ ਸਰਗਰਮ ਰਹਿੰਦੇ ਹਨ ਤੇ ਜਨਤਾ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਹੱਲ ਕਰਦੇ ਹਨ | ਇਸੇ ਸਿਲਸਲੇ ਤਹਿਤ ਬਲਬੀਰ ਸਿੰਘ ਪੰਨੂੰ ਨੇ 'ਆਪ' ਦੇ ਮੁੱਖ ਦਫ਼ਤਰ ਅੱਡਾ ਬੋਲੋਵਾਲ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਕਈਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਤੇ ਕੁਝ ਮੁਸ਼ਕਲਾਂ ਦਾ ਜਲਦ ਹੱਲ ਹੋਣ ਦਾ ਭਰੋਸਾ ਦਿੱਤਾ | ਇਸ ਮੌਕੇ ਸ: ਪੰਨੂੰ ਨੇ ਕਿਹਾ ਕਿ ਮੇਰੇ ਹਲਕੇ ਦੇ ਲੋਕ ਮੇਰਾ ਪਰਿਵਾਰ ਹੈ | ਇਸ ਲਈ ਉਹ ਹਲਕੇ ਦੀ ਸੇਵਾ 'ਚ ਹਾਜ਼ਰ ਹਨ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਫਤਹਿਗੜ੍ਹ ਚੂੜੀਆਂ ਗਗਨਦੀਪ ਸਿੰਘ ਪੰਨੂੰ, ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਰਘਬੀਰ ਸਿੰਘ, ਸ਼ਮਸ਼ੇਰ ਸਿੰਘ, ਸੁਖਦੇਵ ਸਿੰਘ, ਅਮਨਦੀਪ ਸਿੰਘ, ਮਲਜਿੰਦਰ ਸਿੰਘ, ਹਰਦੀਪ ਸਿੰਘ, ਸੁਰਜਨ ਸਿੰਘ, ਸਰਪੰਚ ਰਾਜਵਿੰਦਰ ਸਿੰਘ ਮੰਜਿਆਂਵਾਲੀ, ਸਰਪੰਚ ਸਚਿਨਦੀਪ ਸਿੰਘ, ਗੁਰਪਾਲ ਸਿੰਘ ਨੰਦਿਆਂਆਲੀ, ਸਰਪੰਚ ਸੰਦੀਪ ਸਿੰਘ, ਕਰਨ ਬਾਠ, ਗੁਰਦੇਵ ਅÏਜਲਾ ਤੇ ਆਪ ਦੇ ਹੋਰ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਵਾਮੀ ਸਰੂਪਾਨੰਦ ਜੀ ਦੀ ਯਾਦ 'ਚ ਸਾਲਾਨਾ ਬਰਸੀ ਪਿੰਡ ਨਵਾਂ ਬੱਲੜਵਾਲ ਵਿਖੇ 26 ਨੂੰ <br/> ਅਗਲੀ ਖ਼ਬਰ 'ਸੜਕ ਬਣਾਓ ਸੰਘਰਸ਼' ਕਮੇਟੀ ਵਲੋਂ ਕਿਲ੍ਹਾ ਲਾਲ ਸਿੰਘ ਵਿਖੇ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।