28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਐਕਟ ਤਹਿਤ 18 ਦੁਕਾਨਦਾਰਾਂ ਦੇ ਕੱਟੇ ਚਲਾਨ <br/>

ਚਲਾਨ ਕੱਟਦੇ ਹੋਏ ਡਾ. ਡੀ.ਐਨ. ਚੌਧਰੀ | ਤਸਵੀਰ: ਰਣਜੀਤ ਸਿੰਘ <br/> 24-10-2025
ਸ਼ਾਹਪੁਰ ਕੰਢੀ, 23 ਅਕਤੂਬਰ (ਰਣਜੀਤ ਸਿੰਘ)-ਸਿਹਤ ਵਿਭਾਗ ਦੀ ਟੀਮ ਵਲੋਂ ਸੀਨੀਅਰ ਡਾ: ਡੀ.ਐਨ. ਚੌਧਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਨਾ ਨਾ ਕਰਨ ਵਾਲੇ 18 ਦੁਕਾਨਦਾਰਾਂ ਦੇ ਚਲਾਨ ਕੱਟ ਕੇ ਨਕਦ ਜੁਰਮਾਨਾ ਵਸੂਲਿਆ | ਡਾ: ਡੀ.ਐਨ. ਚੌਧਰੀ ਨੇ ਦੱਸਿਆ ਕਿ ਤੰਬਾਕੂ ਯੁਕਤ ਸਮਾਨ ਵੇਚਣ ਲਈ ਵਿਭਾਗ ਵਲੋਂ ਜਾਰੀ ਕੀਤਾ ਲਾਇਸੈਂਸ ਲੈਣਾ ਲਾਜ਼ਮੀ ਹੈ | ਕੋਈ ਵੀ ਦੁਕਾਨਦਾਰ ਲਾਇਸੈਂਸ ਤੋਂ ਬਗੈਰ ਸਮਾਨ ਨਹੀਂ ਵੇਚ ਸਕਦਾ | ਕੋਈ ਵੀ ਦੁਕਾਨਦਾਰ 18 ਸਾਲ ਦੀ ਉਮਰ ਤੋਂ ਘੱਟ ਵਿਅਕਤੀ ਨੰੂ ਤੰਬਾਕੂ ਯੁਕਤ ਸਮਾਨ ਨਹੀਂ ਵੇਚ ਸਕਦਾ | ਹਰੇਕ ਦੁਕਾਨਦਾਰ ਨੰੂ ਹਦਾਇਤ ਹੈ ਕਿ ਉਹ ਦੁਕਾਨ ਬਾਹਰ ਬੋਰਡ ਲਗਾਏ ਕਿ ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੈ | ਜਿਹੜੇ ਦੁਕਾਨਦਾਰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਨਾ ਨਹੀਂ ਕਰਦੇ ਉਨ੍ਹਾਂ ਦੇ ਚਲਾਨ ਕੱਟੇ ਗਏ ਹਨ |

ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ <br/> ਅਗਲੀ ਖ਼ਬਰ ਮਾਂ ਸਰਸਵਤੀ ਕਲੱਬ ਪਠਾਨਕੋਟ ਵਲੋਂ ਜਾਗਰਣ ਤੇ ਭੰਡਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।